ਚੰਡੀਗੜ੍ਹ 12 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੇਸ਼ ਭਾਵਨਾ ਅਤੇ ਮਾਂ ਭੂਮੀ ਪੰਜਾਬ ਨੂੰ ਸਮਰਪਿਤ ਕਰਦੇ ਹੋਏ ਕੁਰਾਲੀ ਸ਼ਹਿਰ ਅਤੇ ਪੰਜਾਬ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਰਾਜਨ ਸ਼ਰਮਾ ਲੈਕਚਰਾਰ, ਸਰਕਾਰੀ ਸੈਕੰਡਰੀ ਸਕੂਲ ਸਿੰਘਪੁਰਾ, ਵਰਿੰਦਰ ਸ਼ਰਮਾ ਲੈਕਚਰਾਰ ਸਰਕਾਰੀ ਸੈਕੰਡਰੀ ਸਕੂਲ ਢੰਗਰਾਲੀ ਅਤੇ ਦੀਪਕ ਸ਼ਰਮਾ ਰਿਟਾਇਰਡ ਲੈਕਚਰਾਰ ਵੱਲੋਂ “ਮੁਫ਼ਤ ਸਿੱਖਿਆ ਡੋਰ ਸਰਵਿਸ“ ਸ਼ੁਰੂ ਕੀਤੀ ਗਈ ਹੈ, ਜਿਸ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਰਾਜਨ ਸ਼ਰਮਾ, ਸਟੇਟ ਅਵਾਰਡੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਭਾਵੇਂ ਇਹ ਮੁਫ਼ਤ ਟਿਊਸ਼ਨ ਕੇਵਲ ਕੁਰਾਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਸੀ, ਪਰ ਮਾਪਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਹੁਣ ਸੀ.ਬੀ.ਐਸ.ਈ. ਨਾਲ ਸਬੰਧਿਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਹ ਮੁਫ਼ਤ ਡੋਰ ਸਕੀਮ ਦਿੱਤੀ ਜਾ ਰਹੀ ਹੈ ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ। ਲੈਕਚਰਾਰ ਵਰਿੰਦਰ ਸ਼ਰਮਾ ਨੇ ਦੀਪਕ ਸ਼ਰਮਾ ਰਿਟਾਇਰਡ ਲੈਕਚਰਾਰ ਨੇ ਦੱਸਿਆ ਕਿ ਇਸ ਮੁਫ਼ਤ ਸਕੀਮ ਦਾ ਲਾਭ ਲੈਣ ਲਈ ਕਾਫੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸਾਡੇ ਸੰਪਰਕ ਵਿੱਚ ਆਏ ਅਤੇ ਅਸੀਂ ਹੁਣ ਉਨ੍ਹਾਂ ਨੂੰ ਘਰ-ਘਰ ਜਾ ਕੇ 16 ਮਈ ਤੱਕ ਮੁਫ਼ਤ ਟਿਊਸ਼ਨ ਪੜਾਵਾਂਗੇ।

