ਰਾਜਵਿੰਦਰ ਸਿੰਘ ਗੱਡੂ ਨੂੰ ਨਿਯੁਕਤ ਕੀਤਾ ਗਿਆ ਚੰਡੀਗੜ੍ਹ ਕਾਂਗਰਸ ਕਮੇਟੀ ਦਾ ਸਕੱਤਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ:


ਪਿਛਲੇ ਦਿਨੀਂ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਵੱਲੋਂ ਉੱਘੇ ਸਾਹਿਤਕਾਰ ਤੇ ਗੁਰੂਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ, ਸੈਕਟਰ 40-ਬੀ, ਚੰਡੀਗੜ੍ਹ ਦੇ ਪ੍ਰਧਾਨ ਰਾਜਵਿੰਦਰ ਸਿੰਘ ਗੱਡੂ ਨੂੰ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦਾ ਸਕੱਤਰ ਚੁਣ ਲਿਆ ਗਿਆ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਐਚ. ਐਸ. ਲੱਕੀ ਵੱਲੋਂ ਰਾਜਵਿੰਦਰ ਸਿੰਘ ਗੱਡੂ ਨੂੰ ਪੱਤਰ ਸੌਂਪ ਕੇ ਉਨ੍ਹਾਂ ਨੂੰ ਥਾਪੜਾ ਦਿੱਤਾ ਗਿਆ। ਰਾਜਵਿੰਦਰ ਸਿੰਘ ਗੱਡੂ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ਼ ਨਿਭਾਉਣਗੇ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਗੇ। ਇਸ ਮੌਕੇ ਮੈਡਮ ਰਜਨੀ ਤਲਵਾੜ, ਜਸਬੀਰ ਬੰਟੀ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

