Breaking
www.sursaanjh.com > ਅੰਤਰਰਾਸ਼ਟਰੀ > ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ:
ਉੱਘੇ ਸਿੱਖ ਕਿਸਾਨ ਆਗੂ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਭਾਜਪਾ ਨੇਤਾ ਅਤੇ ਚੰਡੀਗੜ੍ਹ ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸ੍ਰੀ ਸ਼ਿੰਗਾਰਾ ਸਿੰਘ ਦੜੀਆ ਦੀ ਮੌਤ ‘ਤੇ  ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਸ਼ਿੰਗਾਰਾ ਸਿੰਘ ਇੱਕ ਸੁਲਝੇ ਹੋਏ ਵਿਅਕਤੀ ਸਨ, ਜਿਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪੇਂਡੂ ਖੇਤਰ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਿਆ ਨਹੀਂ ਜਾ ਸਕਦਾ।
ਬਡਹੇੜੀ ਨੇ ਆਖਿਆ ਕਿ ਜਦੋਂ 1996 ਵਿੱਚ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੁੰਦਾ ਸੀ, ਉਦੋਂ ਸ੍ਰੀ ਸ਼ਿੰਗਾਰਾ ਸਿੰਘ ਦੜੀਆ ਚੰਡੀਗੜ੍ਹ ਵਿੱਚ ਭਾਜਪਾ ਦੇ ਪੇਂਡੂ ਖੇਤਰ ਵਿੱਚ ਸਰਗਰਮ ਨੇਤਾ ਸਨ ਅਤੇ ਮੈਂ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਸੀ। ਅਸੀਂ ਦੋਵਾਂ ਇਕੱਠਿਆਂ ਚੋਣ ਪ੍ਰਚਾਰ ਕਰਦੇ, ਜਿਸ ਨਾਲ਼ ਸਾਡੇ ਬਹੁਤ ਨਜ਼ਦੀਕੀ ਨਿੱਘੇ ਸੰਬੰਧ ਸਨ। ਉਨ੍ਹਾਂ ਯਾਦ ਸਾਂਝੀ ਕਰਦਿਆਂ ਕਿਹਾ ਕਿ ਅਕਸਰ ਅਸੀਂ ਸਥਾਨਕ ਅਦਾਰਿਆਂ ਦੀਆਂ ਚੋਣਾਂ ਸਮੇਂ ਕਦੇ ਇੱਕ ਮੰਚ ਉੱਤੇ ਅਤੇ ਕਦੇ ਵੱਖ ਵੱਖ-ਵੱਖ ਮੰਚਾਂ ਉੱਤੇ ਹੁੰਦੇ, ਪਰ ਸਮਾਜਿਕ ਮੁੱਦਿਆਂ ‘ਤੇ ਉਹ ਹਮੇਸ਼ਾ ਧੜਿਆਂ ਨੂੰ ਪਾਸੇ ਰੱਖ ਕੇ ਲੋਕ ਭਲਾਈ ਲਈ ਇੱਕਜੁਟ ਹੋ ਕੇ ਕੰਮ ਕਰਦੇ ਰਹੇ। ਗ਼ੈਰ-ਰਸਮੀ ਗੱਲਬਾਤ ਵਿੱਚ ਉਨ੍ਹਾਂ ਵਿਛੜੇ ਆਗੂ ਨਾਲ਼ ਬਹੁਤ ਸਾਰੀਆਂ ਯਾਦਾਂ ਸਾਂਝੀਆਂ ਕੀਤੀਆਂ।

Leave a Reply

Your email address will not be published. Required fields are marked *