Breaking
www.sursaanjh.com > ਅੰਤਰਰਾਸ਼ਟਰੀ > ਰਾਜਿੰਦਰ ਸਿੰਘ ਬਡਹੇੜੀ ਵੱਲੋਂ ਪ੍ਰਿੰ: ਬਹਾਦਰ ਸਿੰਘ ਗੋਸਲ ਨੂੰ ਸਾਹਿਤਕ ਖੇਤਰ ਵਿੱਚ ਪਾਏ ਯੋਗਦਾਨ ‘ਤੇ ਦਿੱਤੀ ਵਧਾਈ

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਪ੍ਰਿੰ: ਬਹਾਦਰ ਸਿੰਘ ਗੋਸਲ ਨੂੰ ਸਾਹਿਤਕ ਖੇਤਰ ਵਿੱਚ ਪਾਏ ਯੋਗਦਾਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ:
ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਨ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੇ ਵਿਦਿਆਰਥੀ ਵੀ ਰਹੇ ਹਨ, ਨੇ ਕਿਹਾ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਗੋਸਲ ਸਾਹਿਬ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸ਼ਾਨ-ਏ-ਪੰਜਾਬ ਦਾ ਖ਼ਿਤਾਬ ਮਿਲਿਆ ਹੈ। ਬਡਹੇੜੀ ਨੇ ਆਖਿਆ ਕਿ ਸਰਦਾਰ ਗੋਸਲ ਬਹੁਤ ਹੀ ਮਿਹਨਤੀ ਅਤੇ ਸਤਿਕਾਰਯੋਗ ਸਖਸ਼ੀਅਤ ਹਨ। ਮੇਰੀ ਅਤੇ ਮੇਰੀ ਧਰਮ ਪਤਨੀ ਨਰਿੰਦਰ ਕੌਰ ਸੇਵਾ ਮੁਕਤ ਅਧਿਆਪਕਾ ਦੀਆਂ ਲਿਖਤਾਂ ਵੀ ਇਹਨਾਂ ਦੀਆਂ ਸੰਪਾਦਿਤ ਕਿਤਾਬਾਂ ਆ ਜਾ ਮੇਰਾ ਪਿੰਡ ਵੇਖ ਲੈ, ਅਹੁ ਪਿੰਡ ਮੇਰੇ ਸਹੁਰਿਆਂ ਦਾ ਵਿੱਚ ਦਰਜ ਹੋਈਆ ਹਨ।
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ਼ ਨੂੰ ਇੱਕ ਸਾਹਿਤਕ ਇਕੱਠ ਵਿੱਚ ‘‘ਸ਼ਾਨ-ਏ-ਪੰਜਾਬ” ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦਾ ਇਹ ਸਨਮਾਨ ਉਹਨਾਂ ਵਲੋਂ 100 ਤੋਂ ਵੱਧ ਪੁਸਤਕਾਂ ਸਾਹਿਤ ਦੀ ਝੋਲੀ ਵਿੱਚ ਪਾਉਣ, ਵੱਖ-ਵੱਖ ਅਖਬਾਰਾਂ ਵਿੱਚ ਅਨੇਕਾਂ ਸਾਰਥਕ ਲੇਖ ਛਪਣ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਲਈ ਦਿੱਤਾ ਗਿਆ ਹੈ। ‘‘ਸਾਹਿਤਕ ਸਿਤਾਰੇ ਮੰਚ” ਤਰਨਤਾਰਨ ਵਲੋਂ ਪੰਜਾਬ ਦੇ ਨਾਮੀ ਸਾਹਿਤਕਾਰਾਂ ਦੀ ਹਾਜ਼ਰੀ ਵਿੱਚ ਉਹਨਾਂ ਨੂੰ ਇਹ ਸਨਮਾਨ ਸੰਸਥਾ ਦੇ ਪ੍ਰਧਾਨ ਗਿਆਨੀ ਹਰਭਜਨ ਸਿੰਘ ਭਗਰੱਥ ਅਤੇ ਵਿਸ਼ੇਸ਼ ਮਹਿਮਾਨ ਡਾ. ਦਵਿੰਦਰ ਸਿੰਘ ਸੈਫ਼ੀ ਜੀ ਸਮੇਤ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਬਹੁਤ ਹੀ ਪਿਆਰ ਅਤੇ ਸਤਿਕਾਰ ਨਾਲ ਭੇਟ ਕੀਤਾ ਗਿਆ| ਇਸ ਸਨਮਾਨ ਵਿੱਚ ਉਹਨਾਂ ਨੂੰ ਸਨਮਾਨ ਚਿੰਨ੍ਹ, ਸ਼ਾਲ ਅਤੇ ਪੁਸਤਕਾਂ ਦੇ ਸੈੱਟ ਦਿੱਤੇ ਗਏ।

Leave a Reply

Your email address will not be published. Required fields are marked *