ਰਾਜੂ ਖੰਨਾ ਨੇ ਕੀਤਾ ਖਾਲਸਾ ਦੇ ਹੱਕ ਵਿੱਚ ਅਮਲੋਹ ਦੇ ਬਜ਼ਾਰਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ:


ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਅੱਜ ਅਮਲੋਹ ਸ਼ਹਿਰ ਦੇ ਬਜ਼ਾਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਮੌਕੇ ਤੇ ਪ੍ਰਚਾਰ ਸਮੇਂ ਵੱਡੀ ਗਿਣਤੀ ਸ਼ਹਿਰ ਵਾਸੀ, ਅਹੁਦੇਦਾਰ, ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਰਾਜੂ ਖੰਨਾ ਨੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਪ, ਕਾਂਗਰਸ ਤੇ ਭਾਜਪਾ ਨੂੰ ਪੰਜਾਬ ਦੇ ਲੋਕ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਧੜਾ ਧੜ ਸ਼ਾਮਿਲ ਹੋ ਰਹੇ ਹਨ, ਜਿਸ ਤਹਿਤ ਅੱਜ ਵੱਡੀ ਗਿਣਤੀ ਨੌਜਵਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵਿੱਚ ਜ਼ੋਨਲ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਅੰਦਰ ਅੱਜ ਦਹਿਸ਼ਤ ਦਾ ਮਾਹੌਲ ਬਣ ਚੁੱਕਾ ਹੈ। ਨਿੱਤ ਦਿਨ ਡਕੈਤੀਆਂ, ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ, ਜਿਸ ਕਾਰਨ ਵਪਾਰੀ, ਉਦਯੋਗਪਤੀ ਤੇ ਸ਼ਹਿਰਾਂ ਦੇ ਵਾਸੀ ਸਹਿਮ ਦੇ ਮਾਹੌਲ ਵਿੱਚ ਹਨ ਤੇ ਆਪ ਸਰਕਾਰ ਮੂਕ ਦਰਸ਼ਕ ਬਣ ਦੇਖ ਰਹੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਆਸ ਤੇ ਉਮੀਦ ਨਾਲ ਦੇਖ ਰਹੇ ਹਨ। ਇਸ ਲਈ ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ਼ ਕਰਵਾ ਕੇ ਲੋਕ ਸਭਾ ਵਿੱਚ ਭੇਜਣਗੇ।
ਅਮਲੋਹ ਸ਼ਹਿਰ ਦੇ ਬਜ਼ਾਰਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਨ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸ਼ਹਿਰ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਐਸ ਓ ਆਈ ਦੇ ਜੌਨਲ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਬਲਤੇਜ ਸਿੰਘ ਸਾਬਕਾ ਕੌਂਸਲਰ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਨੀਟਾ ਸੰਧੂ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਡਾ ਜਸਵੰਤ ਸਿੰਘ ਅਲਾਦਾਦਪੁਰ, ਡਾ ਅਰਜੁਨ ਸਿੰਘ, ਤਰਸੇਮ ਸਿੰਘ ਕੈਂਥ, ਬੀਬੀ ਸਤਵਿੰਦਰ ਕੌਰ ਗਿੱਲ, ਰੂਪ ਸਿੰਘ ਅਮਲੋਹ, ਬੀਬੀ ਗੁਰਮੀਤ ਕੌਰ ਵਿਰਕ, ਕਾਲਾ ਗੋਸਲ ਗੁਰਮੇਲ ਸਿੰਘ ਅਮਲੋਹ, ਪ੍ਰਿਥੀਪਾਲ ਸਿੰਘ ਅਮਲੋਹ, ਚਮਕੌਰ ਸਿੰਘ ਤੰਦਾਬੱਧਾ, ਗੁਰਦੀਪ ਸਿੰਘ ਬੱਬੀ, ਸਿਮਰਨਜੀਤ ਛੀਨੂੰ, ਅਮਰਜੀਤ ਸ਼ਰਮਾ, ਮਨਿੰਦਰ ਸਿੰਘ ਸਵੈਚ, ਮਿੰਟੂ ਅਰੌੜਾ, ਡਾ ਦਾਰਪਾਲ ਪੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।
ਫੋਟੋ ਕੈਪਸ਼ਨ – ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਅਮਲੋਹ ਸ਼ਹਿਰ ਦੇ ਬਜ਼ਾਰਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਹਿਰ ਵਾਸੀਆਂ ਤੇ ਵੱਡੀ ਗਿਣਤੀ ਸਮੱਰਥਕਾਂ ਨਾਲ।

