ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ:


ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਸਤਿਕਾਰਯੋਗ ਲੇਖਿਕਾ ਪ੍ਰਿੰ. ਗੁਰਦੇਵ ਕੌਰ ਪਾਲ ਦੀ ਸਵੈ ਜੀਵਨੀ ਰੂਹ ਦੀ ਖ਼ੁਰਾਕ-ਧੜਕਣ ਦਾ ਰੋਜ਼ਨਾਮਚਾ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਮਿਤੀ: 13 ਅਪ੍ਰੈਲ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਨੇ ਦੱਸਿਆ ਕਿ ਇਸ ਸਮਾਗਮ ਮੁੱਖ ਮਹਿਮਾਨ ਵਜੋਂ ਡਾ. ਸਰਬਜੀਤ ਸਿੰਘ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਸ਼ਾਮਿਲ ਹੋਣਗੇ। ਉੱਘੇ ਲੇਖਕ ਤੇ ਚਿੰਤਕ ਡਾ. ਸਵਰਾਜਬੀਰ ਪ੍ਰਧਾਨਗੀ ਕਰਨਗੇ, ਜਦਕਿ ਵਿਸ਼ੇਸ਼ ਮਹਿਮਾਨ ਉੱਘੇ ਅਧਿਆਪਕ ਅਤੇ ਪ੍ਰਸ਼ਾਸਕ ਡਾ. ਦੀਪਕ ਮਨਮੋਹਨ ਸਿੰਘ ਹੋਣਗੇ। ਇਸੇ ਤਰ੍ਹਾਂ ਉੱਘੇ ਲੇਖਕ ਤੇ ਚਿੰਤਕ ਗੁਰਨਾਮ ਕੰਵਰ ਸੰਵਾਦ ਰਚਾਉਣਗੇ ਹੋਣਗੇ। ਉਨ੍ਹਾਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।

