www.sursaanjh.com > ਚੰਡੀਗੜ੍ਹ/ਹਰਿਆਣਾ > ਲੈਕਚਰਾਰ ਰਾਜਨ ਸ਼ਰਮਾ ਨੇ ਚਲਾਈ ਵਿਸ਼ਵ ਪੱਧਰੀ ਮੁਹਿੰਮ

ਲੈਕਚਰਾਰ ਰਾਜਨ ਸ਼ਰਮਾ ਨੇ ਚਲਾਈ ਵਿਸ਼ਵ ਪੱਧਰੀ ਮੁਹਿੰਮ

ਚੰਡੀਗੜ੍ਹ 5 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਇੰਟਰਨੈਸ਼ਨਲ ਵਾਤਾਵਰਨ ਪ੍ਰਚਾਰਕ ਲੈਕਚਰਾਰ ਰਾਜਨ ਸ਼ਰਮਾ ਨੇ ਵਿਸ਼ਵ ਵਾਤਾਵਰਨ ਦਿਵਸ 2025 ਨੂੰ ਸਮਰਪਿਤ ਵਿਸ਼ਵ ਪੱਧਰ ਉੱਤੇ ਹੋ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਪੱਧਰ ਉੱਤੇ “ਰੁੱਖ ਲਗਾਓ ਅਤੇ ਲੱਗੇ ਰੁੱਖ ਬਚਾਓ“ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਰਾਜਨ ਸ਼ਰਮਾ ਨੇ ਇਸ ਸਬੰਧੀ ਦੱਸਿਆ ਕਿ ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਦੋਸਤਾਂ, ਰਿਸ਼ਤੇਦਾਰਾਂ ਨੂੰ ਨਵੇਂ ਰੁੱਖ ਲਗਾਉਣ ਲਈ ਅਤੇ ਲੱਗੇ ਰੁੱਖਾਂ ਨੂੰ ਬਚਾਉਣ ਲਈ ਸੋਸ਼ਲ ਮੀਡੀਆ ਅਤੇ ਨਿੱਜੀ ਪੱਧਰ ਉੱਤੇ ਬੇਨਤੀ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਵਧੀਆ ਨਤੀਜੇ ਮਿਲ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਪੰਜਾਬ ਤੋਂ ਇਲਾਵਾ ਤੇਲੰਗਾਨਾ, ਆਸਾਮ, ਰਾਜਸਥਾਨ, ਬਿਹਾਰ, ਉਤਰ ਪ੍ਰਦੇਸ਼, ਲੱਦਾਖ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਆਦਿ ਤੋਂ ਇਲਾਵਾ ਆਸਟ੍ਰੇਲੀਆ, ਸਿੰਘਾਪੁਰ, ਨੇਪਾਲ ਅਮਰੀਕਾ ਅਤੇ ਕੈਨੇਡਾ ਵਿੱਚ ਇਹ ਸੰਕੇਤਾਤਮਕ ਮੁਹਿੰਮ ਪੁੱਜ ਗਈ ਹੈ। ਰਾਜਨ ਸ਼ਰਮਾ ਨੇ ਕਿਹਾ ਕਿ ਜ਼ਰੂਰੀ ਨਹੀਂ ਕਿ ਹਰ ਇਕ ਕੋਲ ਰੁੱਖ ਲਗਾਉਣ ਲਈ ਥਾਂ ਹੋਵੇ, ਪਰ ਉਹ ਕਿਸੇ ਪਾਰਕ ਆਦਿ ਵਿੱਚ ਰੁੱਖ ਲਗਾਉਣ ਲਈ ਅੱਗੇ ਆ ਸਕਦਾ ਹੈ, ਨਹੀ ਤਾਂ ਸਾਨੂੰ ਸਭ ਨੂੰ ਲੱਗੇ ਰੁੱਖ ਬਚਾਉਣ ਲਈ ਉਨ੍ਹਾਂ ਨੂੰ ਗੋਦ ਲੈਣਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਰਾਜਨ ਸ਼ਰਮਾ ਨੇ ਕਿਹਾ ਕਿ ਅੱਜ ਸਾਨੂੰ ਸਾਹ ਲੈਣ ਲਈ ਸ਼ੁੱਧ ਹਵਾ ਨਾ ਮਿਲਣ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇੱਕ ਚੇਨ ਬਣਾ ਕੇ ਪ੍ਰਦੂਸ਼ਣ ਖ਼ਿਲਾਫ਼ ਚੱਲਣ ਦੀ ਜ਼ਰੂਰਤ ਹੈ, ਕਿਉਂਕਿ ਇਹ ਸਾਡੀ ਹੀ ਲਾਪਰਵਾਹੀ ਦੀ ਬਣਾਈ ਹੋਈ ਸਮੱਸਿਆ ਹੀ ਹੈ ਅਤੇ ਸਾਨੂੰ ਹੀ ਇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *