ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੁਲਾਈ:


ਸ਼ਿਵਾਲਕ ਵੈੱਲਫੇਅਰ, ਸਪੋਰਟਸ ਅਤੇ ਕਲਚਰਲ ਸੋਸਾਇਟੀ (ਰਜਿ.) ਵੱਲੋਂ ਮੋਹਾਲ਼ੀ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ 26 ਜੁਲਾਈ, 2026 ਦਿਨ ਐਤਵਾਰ ਨੂੰ ਸ਼ਾਮ 4.00 ਵਜੇ ਇੱਕ ਸਨਮਾਨ ਸਮਾਰੋਹ ਤੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਚਰਚਿਤ ਕਲਾਕਾਰਾਂ ਵੱਲੋਂ ਆਪਣੇ ਫਨ ਦਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਰੰਗਰਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ਼ ਸੱਭਿਆਚਾਰ, ਖੇਡਾਂ ਤੇ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲ਼ੇ ਵਿਦਿਆਰਥੀਆਂ ਦੇ ਨਾਲ਼ ਨਾਲ਼ ਉੱਘੇ ਸਮਾਜ ਸੇਵੀਆਂ, ਲੋਕ ਗਾਇਕਾਂ, ਫਿਲਮੀ ਹਸਤੀਆਂ ਅਤੇ ਉੱਘੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ।

