Breaking
www.sursaanjh.com > ਚੰਡੀਗੜ੍ਹ/ਹਰਿਆਣਾ > ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ  ਸਿੰਘ ਹੈਪੀ

ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ  ਸਿੰਘ ਹੈਪੀ

ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ  ਸਿੰਘ ਹੈਪੀ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ:
ਬਰਨਾਲਾ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਤੇ ਔਰਤਾਂ ਉੱਤੇ ਕੀਤੇ ਲਾਠੀਚਾਰਜ ਨੂੰ ਲੈ ਕੇ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਨੀਂਦ ਕਈ ਦਿਨਾਂ ਬਾਅਦ ਖੁੱਲ੍ਹੀ ਹੈ। ਬੀਜੇਪੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਹੈਪੀ ਨੇ ਇੱਕ ਪ੍ਰੈੱਸ ਨੋਟ ਰਾਹੀਂ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਰਨਾਲਾ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ। ਇਸ ਲਾਠੀਚਾਰਜ ਮਾਮਲੇ ਨੂੰ ਲੈ ਕੇ ਜਦੋਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਗਿਆ ਤਾਂ ਇਸ ਤੋਂ ਕਈ ਦਿਨਾਂ ਬਾਅਦ ਐਸੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਦੀ ਨੀਂਦ ਖੁੱਲ੍ਹੀ।
ਹੈਪੀ ਨੇ ਕਿਹਾ ਕਿ ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੇ ਮਾਮਲੇ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਕਈ ਦਿਨਾਂ ਤੱਕ ਚੁੱਪ ਕਿਉਂ ਬੈਠੇ ਰਹੇ? ਇਹ  ਇੱਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉੱਤੇ ਵਧਦੇ ਦਬਾਅ ਦੇ ਬਾਅਦ ਹੀ ਚੇਅਰਮੈਨ ਗੜ੍ਹੀ ਨੇ ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਹੈਪੀ ਨੇ ਕਿਹਾ ਕਿ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਦਾ ਕੰਮ ਐਸਸੀ ਵਰਗ ਨਾਲ ਹੋ ਰਹੇ ਧੱਕੇ ਨੂੰ ਤੁਰੰਤ ਰੋਕਣਾ ਅਤੇ ਕਾਰਵਾਈ ਕਰਨਾ ਹੁੰਦਾ ਹੈ, ਪਰ ਚੇਅਰਮੈਨ ਨੇ ਅਜਿਹਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚੇਅਰਮੈਨ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ ਹਨ ਅਤੇ ਸਫਾਈ ਸੇਵਕਾਂ ਨੂੰ ਮੌਕੇ ਅਨੁਸਾਰ ਇਨਸਾਫ ਨਹੀਂ ਦਵਾ ਸਕੇ। ਇਸ ਲਈ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਬਿਨਾਂ ਦੇਰੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *