ਸਰਕਾਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਚੰਡੀਗੜ੍ਹ 10 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਬੀਤੇ ਦਿਨੀਂ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ ਹਨ। ਜ਼ਿਆਦਾਤਰ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਥਾਣਾ ਗੋਬਿੰਦਗੜ੍ਹ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਸਕੂਲ ਦੇ ਇੰਚਾਰਜ ਮਾਸਟਰ ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਆਸੀਨ ਨੇ ਸਭ ਤੋਂ ਵੱਧ 98.8% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣ ਅੰਕਪ੍ਰੀਤ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਵਿਸ਼ਾਲ ਸਿੰਘ ਨੇ 94.2% ਅੰਕ ਪ੍ਰਾਪਤ ਕਰਕੇ ਪੰਜਵੀਂ ਜਮਾਤ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਸਾਰੇ ਹੀ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੁੱਖ ਅਧਿਆਪਕ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਆਪਣੇ ਸਰਕਾਰੀ ਸਕੂਲਾਂ ਵਿੱਚ ਪ੍ਰਤੀ ਵਿਸ਼ਵਾਸ ਲਈ ਵੀ ਧੰਨਵਾਦ ਕੀਤਾ ਗਿਆ।
ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਇਹਨਾਂ ਸਕੂਲਾਂ ਵਿੱਚ ਦਾਖਲੇ ਵਧਾਉਣ ਦੀ ਅਪੀਲ ਵੀ ਕੀਤੀ। ਮਾਪਿਆਂ ਵੱਲੋਂ ਵੀ ਦਾਖਲਾ ਵਧਾਉਣ ਲਈ ਅਧਿਆਪਕਾਂ ਨੂੰ ਵਿਸ਼ਵਾਸ ਦਿੱਤਾ ਗਿਆ ਤੇ ਬੱਚਿਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਵੀ ਕੀਤਾ ਗਿਆ।

