ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ:


ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70, ਮੁਹਾਲੀ ਵਿਖੇ ਹੋਈ। ਇਸ ਵਿੱਚ ਸ਼ਹੀਦ ਭਗਤ ਸਿੰਘ ਜੀ ਨੁੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਸ਼ਾਇਰਾ ਪਰਮਜੀਤ ਕੌਰ ਪਰਮ ਨੇ ਕੀਤੀ। ਸੁਰਜੀਤ ਸਿੰਘ ਧੀਰ (ਸੇਵਾ ਮੁਕਤ ਮੁੱਖ ਇੰਜੀਨੀਅਰ) ਮੁੱਖ ਮਹਿਮਾਨ ਅਤੇ ਪ੍ਰਸਿੱਧ ਕਵੀ ਪ੍ਰਤਾਪ ਪਾਰਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਬਲਵਿੰਦਰ ਸਿੰਘ ਢਿੱਲੋਂ, ਸਵਰਨਜੀਤ ਸਿੰਘ, ਸੁਰਿੰਦਰ ਕੁਮਾਰ, ਅੰਸ਼ੁਕਰ ਮਹੇਸ਼, ਮਹਿੰਦਰ ਸਿੰਘ ਗੋਸਲਾਂ, ਗੁਰਦਾਸ ਦਾਸ, ਨਰਿੰਦਰ ਲੌਂਗੀਆ, ਡਾ. ਅਨਿਲ ਬਹਿਲ, ਰਤਨ ਬਾਬਕਵਾਲਾ, ਸ਼ਾਨ ਸਿੰਘ ਗਿੱਲ, ਮਨਜੀਤ ਪਾਲ ਸਿੰਘ, ਡਾ. ਮਨਜੀਤ ਸਿੰਘ ਮਝੈਲ, ਮਲਕੀਤ ਨਾਗਰਾ, ਚਰਨਜੀਤ ਕਲੇਰ, ਕਰਨੈਲ ਸਿੰਘ, ਹਰਜੀਤ ਸਿੰਘ, ਸੁਰਿੰਦਰ ਕੁਮਾਰ, ਰੁਪਿੰਦਰ ਸਿੰਘ ਅਤੇ ਸਰਬਜੀਤ ਸਿੰਘ ਪੱਡਾ ਨੇ ਭਗਤ ਸਿੰਘ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ।
ਕੇਵਲਜੀਤ ਕੰਵਲ, ਕੇਸਰ ਸਿੰਘ, ਨਰਿੰਦਰ ਸਿੰਘ ਦੌੜਕਾ, ਰੁਪਿੰਦਰ ਸਿੰਘ, ਬਲਜੀਤ ਕੌਰ ਬੁੱਟਰ ਢਿੱਲੋਂ, ਗੁਰਮੇਲ ਸਿੰਘ ਮੌਜੋਵਾਲ ਅਤੇ ਸੁਮਨ ਰਾਣੀ ਨੇ ਸਮਾਜਿਕ ਸਰੋਕਾਰਾਂ ਨਾਲ ਸਬੰਧਤ ਦਿਲ ਟੁੰਬਦੀਆਂ ਕਵਿਤਾਵਾਂ ਸਰੋਤਿਆਂ ਦੀ ਨਜ਼ਰ ਕੀਤੀਆਂ ਅਤੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਦੇ ਪ੍ਰਧਾਨ ਸ. ਜਸਪਾਲ ਸਿੰਘ ਦੇਸੂਵੀ ਨੇ ਬਹੁਤ ਖੂਬਸੂਰਤ ਗ਼ਜ਼ਲ ਤਰੰਨਮ ਵਿੱਚ ਸੁਣਾਈ। ਵਿਸ਼ੇਸ਼ ਮਹਿਮਾਨ ਪ੍ਰਤਾਪ ਪਾਰਸ ਨੇ ਕੇਂਦਰ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਸਾਰੇ ਕਵੀਆਂ ਦੀਆਂ ਰਚਨਾਵਾਂ ਬਹੁਤ ਭਾਵਪੂਰਕ ਸਨ। ਮੁੱਖ ਮਹਿਮਾਨ ਸ. ਸੁਰਜੀਤ ਸਿੰਘ ਧੀਰ ਨੇ ਕਿਹਾ ਕਿ ਸਾਨੂੰ ਭਗਤ ਸਿੰਘ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ ਹੈ। ਪ੍ਰਧਾਨਗੀ ਭਾਸ਼ਣ ਵਿੱਚ ਪਰਮਜੀਤ ਪਰਮ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਰਿਆਂ ਦੀਆਂ ਰਚਨਾਵਾਂ ਸੇਧ ਵਾਲੀਆਂ ਸਨ। ਸਟੇਜ ਸੰਚਾਲਨ ਦਵਿੰਦਰ ਕੌਰ ਢਿੱਲੋਂ ਵੱਲੋਂ ਬਾਖੂਬੀ ਨਿਭਾਇਆ ਗਿਆ। ਇਸ ਸਮਾਗਮ ਵਿੱਚ ਰਾਜਵਿੰਦਰ ਸਿੰਘ ਗੱਡੂ, ਪਰਲਾਦ ਸਿੰਘ, ਸੁਦਰਸ਼ਨ ਕੌਰ, ਸਤਵੀਰ ਸਿੰਘ ਧਨੋਆ ਅਤੇ ਸ਼ਰਨਜੀਤ ਸਿੰਘ ਨਈਅਰ ਵੀ ਹਾਜ਼ਰ ਸਨ।
ਦਵਿੰਦਰ ਕੌਰ ਢਿੱਲੋਂ, ਜਨਰਲ ਸਕੱਤਰ – 98765 79761

