ਹਰ ਮਿਹਨਤੀ ਵਰਕਰ ਤੇ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਯੋਗ ਸਥਾਨ ਦਿੱਤੇ ਜਾ ਰਹੇ ਹਨ – ਹੀਰਾ ਸਿੰਘ ਗਾਬੜੀਆ, ਰਾਜੂ ਖੰਨਾ
ਗੁਰਪ੍ਰੀਤ ਸਿੰਘ ਨੋਨੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਬੀ ਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ),11 ਅਪ੍ਰੈਲ:
ਸ਼੍ਰੋਮਣੀ ਅਕਾਲੀ ਦਲ ਅੰਦਰ ਹਰ ਮਿਹਨਤੀ ਵਰਕਰ ਤੇ ਆਗੂ ਨੂੰ ਵਿਸ਼ੇਸ਼ ਸਥਾਨ ਤੇ ਅਹੁੰਦੇ ਦੇ ਕਿ ਜੱਥੇਬੰਦੀ ਦੀ ਸੇਵਾ ਕਰਨ ਦਾ ਮਾਣ ਦਿੱਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕਾਰਜ਼ ਕਰਦੇ ਆ ਰਹੇ ਮਿਹਨਤੀ ਆਗੂ ਗੁਰਪ੍ਰੀਤ ਸਿੰਘ ਨੋਨੀ ਮੰਡੀਗੌਬਿੰਦਗੜ ਨੂੰ ਬੀ ਸੀ ਵਿੰਗ ਜਿਲ੍ਹਾ ਫਤਿਹਗੜ੍ਹ ਸਾਹਿਬ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।


ਜਥੇਦਾਰ ਗਾਬੜੀਆ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਜੋ ਆਪ ਸਰਕਾਰ ਦੀਆਂ ਝੂਠੀਆਂ ਗ੍ਰੰਟੀਆ ਤੋਂ ਪਰਦਾ ਚੁੱਕਣ ਲਈ ਪੰਜਾਬ ਬਚਾਓ ਯਾਤਰਾ ਕੀਤੀ ਜਾ ਰਹੀ ਹੈ। ਉਸ ਵਿੱਚ ਲੋਕਾਂ ਦਾ ਆਪ ਮੁਹਾਰਾ ਹੋ ਰਿਹਾ ਵੱਡਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਹੁਣ ਪੰਜਾਬ ਦੇ ਲੋਕ ਇਸ ਦਿੱਲੀ ਤੋਂ ਚੱਲਣ ਵਾਲੀ ਸਰਕਾਰ ਨੂੰ ਹਮੇਸ਼ਾ ਲਈ ਚਲਦਾ ਕਰਨਗੇ। ਜਥੇਦਾਰ ਗਾਬੜੀਆ ਨੇ ਨਵਨਿਯੁਕਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ ਨੂੰ ਜਿਥੇ ਵਧਾਈ ਦਿੱਤੀ, ਉਥੇ ਉਹਨਾਂ ਅੱਗੋਂ ਸਖ਼ਤ ਮਿਹਨਤ ਕਰਕੇ ਪਾਰਟੀ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਦੀ ਗੱਲ ਵੀ ਆਖੀਂ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਗੁਰਪ੍ਰੀਤ ਸਿੰਘ ਨੋਨੀ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਉਹ ਇੱਕ ਮਿਹਨਤੀ ਆਗੂ ਨੂੰ ਸੇਵਾ ਕਰਨ ਦਾ ਮਾਣ ਦਿੱਤਾ ਗਿਆ। ਰਾਜੂ ਖੰਨਾ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਗੁਰਪ੍ਰੀਤ ਸਿੰਘ ਨੋਨੀ ਨੂੰ ਵਧਾਈ ਦਿੱਤੀ।
ਅੱਜ ਗੁਰਪ੍ਰੀਤ ਸਿੰਘ ਨੋਨੀ ਦੀ ਹੋਈ ਨਿਯੁਕਤੀ ਤੇ ਵਧਾਈ ਦੇਣ ਵਾਲਿਆਂ ਵਿੱਚ ਹਲਕਾ ਇੰਚਾਰਜ ਬੱਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਸਰਹਿੰਦ ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੌਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਖਾਲਸਾ, ਗੁਰਜੀਤ ਸਿੰਘ ਕੋਟਲਾ, ਬੀਬੀ ਦਿਆਵੰਤੀ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਸੱਤਪਾਲ ਸਿੰਘ ਸੱਤਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਪਾਲ ਸਿੰਘ ਨਸਰਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਸੀਨੀਅਰ ਆਗੂ ਰਾਜਿੰਦਰ ਕੁਮਾਰ ਟੀਟੂ, ਕੰਵਲਜੀਤ ਸਿੰਘ ਗਿੱਲ, ਜਥੇਦਾਰ ਹਰਿੰਦਰ ਸਿੰਘ ਦੀਵਾ, ਪਰਮਿੰਦਰ ਸਿੰਘ ਨੀਟਾ ਸੰਧੂ, ਬੀਬੀ ਰੁਪਿੰਦਰ ਕੌਰ ਮੰਡੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਵਿਨੋਦ ਗੁੱਜਰ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਬੀਬੀ ਪੂਨਮ ਗੋਸਾਈ, ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਬਲਦੇਵ ਸਿੰਘ ਭੰਗੂ, ਬਿਕਰਮ ਸਿੰਘ ਬੀਕਾ, ਹਰਦੀਪ ਸਿੰਘ ਗੋਰਾ ਅਜਨਾਲੀ, ਯਸ ਵਰਮਾ, ਸਿਵਕਾਤ ਤਿਵਾੜੀ, ਚਰਨਜੀਤ ਚੰਨਾ, ਬੀਬੀ ਸੁਖਵਿੰਦਰ ਕੌਰ ਸੁੱਖੀ, ਅਮਰਦੀਪ ਸਿੰਘ ਪ੍ਰਿਸ ਛੱਤਵਾਲ, ਚਮਕੌਰ ਸਿੰਘ ਤੰਦਾਬੱਧਾ, ਕੌਂਸਲਰ ਸੋਮਨਾਥ ਅਜਨਾਲੀ, ਬਲਤੇਜ ਸਿੰਘ ਅਮਲੋਹ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ ਮੰਡੀ, ਹਰਪਿੰਦਰ ਸਿੰਘ ਭੂਰਾ, ਰਣਧੀਰ ਸਿੰਘ ਪੱਪੀ, ਐਡਵੋਕੇਟ ਸ਼ੀਤਲ ਸ਼ਰਮਾ, ਜਥੇਦਾਰ ਰਾਮ ਸਿੰਘ ਮੰਡੀ, ਰਣਧੀਰ ਸਿੰਘ ਧੀਰਾ, ਅੰਗਰੇਜ਼ ਸਿੰਘ ਲਾਡਪੁਰ, ਕਰਮਜੀਤ ਸਿੰਘ ਗਾਂਧੀ, ਪ੍ਰਿਥੀਪਾਲ ਸਿੰਘ ਅਮਲੋਹ, ਚਰਨਜੀਤ ਗੋਲਡੀ, ਗੁਰਮੇਲ ਸਿੰਘ ਅਮਲੋਹ, ਗੁਰਪ੍ਰੀਤ ਸਿੰਘ ਗੁਰੀ, ਸੁਖਦੇਵ ਸਿੰਘ ਅੱਤਲੀ, ਮਨੋਹਰ ਸਿੰਘ ਖਾਲਸਾ, ਕ੍ਰਿਸ਼ਨ ਸਿੰਘ, ਬਲਵਿੰਦਰ ਸਿੰਘ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਪ੍ਰਮੁੱਖ ਹਨ।
ਫੋਟੋ ਕੈਪਸਨ : ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਨੋਨੀ ਮੰਡੀਗੌਬਿੰਦਗੜ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਸਮੇਂ ਨਾਲ ਹਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਹਰਮੀਤ ਸਿੰਘ ਖਾਲਸਾ।

