www.sursaanjh.com > ਚੰਡੀਗੜ੍ਹ/ਹਰਿਆਣਾ > ਹਲਕਾ ਅਮਲੋਹ ਅੰਦਰ 5 ਅਪ੍ਰੈਲ ਨੂੰ ਆ ਰਹੀ ਪੰਜਾਬ ਬਚਾਓ ਯਾਤਰਾ ਦੇ ਸਮੁੱਚੇ ਪ੍ਰਬੰਧ ਮੁਕੰਮਲ – ਰਾਜੂ ਖੰਨਾ

ਹਲਕਾ ਅਮਲੋਹ ਅੰਦਰ 5 ਅਪ੍ਰੈਲ ਨੂੰ ਆ ਰਹੀ ਪੰਜਾਬ ਬਚਾਓ ਯਾਤਰਾ ਦੇ ਸਮੁੱਚੇ ਪ੍ਰਬੰਧ ਮੁਕੰਮਲ – ਰਾਜੂ ਖੰਨਾ

ਹਲਕਾ ਅਮਲੋਹ ਅੰਦਰ 5 ਅਪ੍ਰੈਲ ਨੂੰ ਆ ਰਹੀ ਪੰਜਾਬ ਬਚਾਓ ਯਾਤਰਾ ਦੇ ਸਮੁੱਚੇ ਪ੍ਰਬੰਧ ਮੁਕੰਮਲ – ਰਾਜੂ ਖੰਨਾ
ਭੱਦਲਥੂਹਾ ਵਿਖੇ 12.30 ਵਜੇ ਯਾਤਰਾ ਦਾ ਆਰੰਭ ਭਰਵੇਂ ਸਵਾਗਤ ਨਾਲ ਕੀਤਾ ਜਾਵੇਗਾ
ਹਲਕੇ ਦੇ ਲੋਕਾਂ ਨੂੰ ਹੁੰਮ ਹੁੰਮਾ ਕੇ ਯਾਤਰਾ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦਾ ਕੱਲ 5 ਅਪ੍ਰੈਲ ਨੂੰ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੀਆਂ ਵੱਖ ਵੱਖ ਥਾਵਾਂ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਦੀ ਪੰਜਾਬ ਬਚਾਓ ਯਾਤਰਾ ਦਾ ਆਰੰਭ ਭੱਦਲਥੂਹਾ ਬੱਸ ਸਟੈਂਡ ਤੋਂ ਭਰਵੇਂ ਸਵਾਗਤ ਰਾਹੀਂ 12.30 ਵਜੇ ਕੀਤਾ ਜਾਵੇਗਾ, ਜਿਸ ਉਪਰੰਤ ਇਹ ਯਾਤਰਾ ਨਾਭਾ ਚੌਕ ਅਮਲੋਹ, ਮੰਡੀਗੌਬਿੰਦਗੜ ਚੌਕ ਅਮਲੋਹ, ਬਾਰ ਐਸੋਸੀਏਸ਼ਨ ਅਮਲੋਹ ਸਤਨਾਮ ਕੰਡਾ, ਜਲਾਲਪੁਰ ਬੱਸ ਸਟੈਂਡ ਤੋਂ ਹੁੰਦੀ ਹੋਈ ਇਹ ਯਾਤਰਾ ਲਾਲ ਬੱਤੀ ਚੌਕ ਮੰਡੀਗੌਬਿੰਦਗੜ ਵਿਖੇ ਸਮਾਪਤ ਹੋਵੇਗੀ, ਜਿਥੇ ਮੰਡੀਗੌਬਿੰਦਗੜ ਦੇ ਉਦਯੋਗਪਤੀ, ਵਪਾਰੀ, ਛੋਟੇ ਦੁਕਾਨਦਾਰ ਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਹਿਰ ਵਾਸੀ, ਜਿਥੇ ਭਰਵਾਂ ਸਵਾਗਤ ਕਰਨਗੇ, ਉਥੇ ਸ ਸੁਖਬੀਰ ਸਿੰਘ ਬਾਦਲ ਨੂੰ ਸ਼ਹਿਰ ਦੀਆਂ ਸਮੱਸਿਆਂਵਾਂ ਤੋਂ ਵੀ ਜਾਣੂੰ ਕਰਵਾਉਣਗੇ।
ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਸਮੁੱਚੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੱਲ 5 ਅਪ੍ਰੈਲ ਦੀ ਯਾਤਰਾ ਦਾ ਹਿੱਸਾ ਬਣਨ ਤੇ ਅਪਣੇ ਅਪਣੇ ਟਰੈਕਟਰਾ ਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲਿਆਂ ਰਾਹੀਂ ਯਾਤਰਾ ਵਿੱਚ ਸ਼ਾਮਲ ਹੁੰਦੇ ਹੋਏ 12.30 ਭੱਦਲਥੂਹਾ ਬੱਸ ਸਟੈਂਡ ਵਿਖੇ ਪੁੱਜਣ।
ਇਸ ਮੌਕੇ ਉਹਨਾਂ ਨਾਲ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਹਰਿੰਦਰ ਸਿੰਘ ਦੀਵਾ, ਸ਼ਹਿਰ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਡਾ ਅਰਜੁਨ ਸਿੰਘ ਅਮਲੋਹ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸ਼ਿਵਕਾਂਤ ਤਿਵਾੜੀ, ਜਥੇਦਾਰ ਸੁਰਜੀਤ ਸਿੰਘ ਬਰੌਗਾ, ਕੌਂਸਲਰ ਸੋਮਨਾਥ ਅਜਨਾਲੀ, ਗੁਰਮੇਲ ਸਿੰਘ ਅਮਲੋਹ, ਰਣਜੀਤ ਸਿੰਘ ਘੋਲਾ, ਅੰਗਰੇਜ਼ ਸਿੰਘ ਲਾਡਪੁਰ, ਸੋਹਣ ਸਿੰਘ ਫੌਜੀ, ਵਿਸ਼ਾਲ ਕੁਮਾਰ ਭੜੀ, ਚਰਨਜੀਤ ਚੰਨਾ, ਜਥੇਦਾਰ ਗੁਰਦੀਪ ਸਿੰਘ ਮੰਡੋਫਲ ਆਦਿ ਮੌਜੂਦ ਸਨ।
ਫੋਟੋ ਕੈਪਸਨ (1) ਪਾਰਟੀ ਦਫ਼ਤਰ ਅਮਲੋਹ ਵਿਖੇ ਪੰਜਾਬ ਬਚਾਓ ਯਾਤਰਾ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਲੀਡਰਸ਼ਿਪ ਨਾਲ।
ਫੋਟੋ ਕੈਪਸਨ (2) ਜਲਾਲਪੁਰ ਬੱਸ ਸਟੈਂਡ ਤੇ ਸਵਾਗਤੀ ਪੁਆਇੰਟ ਦਾ ਜਾਇਜ਼ਾ ਲੈਣ ਸਮੇਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਆਗੂਆਂ ਨਾਲ।

Leave a Reply

Your email address will not be published. Required fields are marked *