Breaking
www.sursaanjh.com > ਚੰਡੀਗੜ੍ਹ/ਹਰਿਆਣਾ > ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਘਰਾਂ ਦੀ ਮੁੜ ਉਸਾਰੀ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ, 7 ਵਿੱਚੋਂ 2 ਘਰ ਤਿਆਰ

ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਘਰਾਂ ਦੀ ਮੁੜ ਉਸਾਰੀ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ, 7 ਵਿੱਚੋਂ 2 ਘਰ ਤਿਆਰ

ਜੀਰਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ:
ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮਨੁੱਖਤਾ ਦੀ ਸੇਵਾ ਦੇ ਜਜ਼ਬੇ ਨਾਲ ਨਿਸ਼ਕਾਮ ਸਿੱਖ ਵੈਲਫੇਅਰ ਕਾਊਂਸਲ, ਨਵੀਂ ਦਿੱਲੀ ਅਤੇ ਮਿਸਲ ਸਤਲੁਜ ਵੱਲੋਂ ਘਰਾਂ ਦੀ ਮੁੜ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਦੋਵੇਂ ਸੰਸਥਾਵਾਂ ਦੀ ਸਾਂਝੀ ਟੀਮ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਵਿਸਥਾਰਪੂਰਵਕ ਸਰਵੇਖਣ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਅਗਲੇ ਪੜਾਅ ਦੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਿਸ਼ਕਾਮ ਸਿੱਖ ਵੈਲਫੇਅਰ ਕਾਊਂਸਲ ਵੱਲੋਂ ਸ੍ਰੀ ਨਰਿੰਦਰ ਸਿੰਘ (ਦਿੱਲੀ) ਅਤੇ ਸ੍ਰੀ ਹਰਵਿੰਦਰ ਸਿੰਘ (ਫਰੀਦਕੋਟ) ਹਾਜ਼ਰ ਰਹੇ, ਜਦਕਿ ਮਿਸਲ ਸਤਲੁਜ ਵੱਲੋਂ ਜਰਨਲ ਸਕੱਤਰ ਸ੍ਰੀ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ੍ਰੀ ਰੋਮਨ ਬਰਾੜ, ਸ੍ਰੀ ਗੁਰਬੀਰ ਸਿੰਘ ਬੱਬੂ ਖੋਸਾ ਅਤੇ ਸ੍ਰੀ ਗੁਰਮਨ ਸਿੰਘ ਨਿਜਾਮਦੀਨ ਵਾਲਾ ਨੇ ਵੀ ਸ਼ਮੂਲੀਅਤ ਕੀਤੀ।
ਇੱਥੇ ਦੱਸਿਆ ਜਾਂਦਾ ਹੈ ਕਿ  ਹਲਕਾ ਜੀਰਾ ਦੇ ਪਿੰਡ ਆਲੇਵਾਲਾ, ਫੱਤੇਵਾਲਾ ਅਤੇ ਕਾਲੇ ਕੇ ਹਥਾੜ ਵਿੱਚ ਕੁੱਲ 7 ਘਰਾਂ ਦੀ ਮੁੜ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਨ੍ਹਾਂ ਵਿੱਚੋਂ 2 ਘਰਾਂ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ, ਜਦਕਿ ਬਾਕੀ ਘਰਾਂ ਦਾ ਕੰਮ ਵੀ ਤੇਜ਼ੀ ਨਾਲ ਅੰਤਿਮ ਪੜਾਅ ਵੱਲ ਵਧ ਰਿਹਾ ਹੈ। ਇਹ ਉਪਰਾਲਾ ਪ੍ਰਭਾਵਿਤ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਅਤੇ ਸੁਰੱਖਿਅਤ ਛੱਤ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ। ਇਸ ਦੌਰਾਨ ਮਿਸਲ ਸਤਲੁਜ ਦੇ ਜਰਨਲ ਸਕੱਤਰ ਸ੍ਰੀ ਦਵਿੰਦਰ ਸਿੰਘ ਸੇਖੋਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨਾਲ ਨਿਜੀ ਪੱਧਰ ਤੇ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਬਾਕੀ ਰਹਿੰਦੇ ਘਰਾਂ ਦੀ ਮੁੜ ਉਸਾਰੀ ਦਾ ਕੰਮ ਵੀ ਜਲਦ ਤੋਂ ਜਲਦ ਪੂਰਾ ਕਰਕੇ ਹੜ੍ਹ ਪੀੜਤ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਵਧੀਆ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਨਿਸ਼ਕਾਮ ਸੇਵਾ ਦੀ ਭਾਵਨਾ ਨਾਲ ਚੱਲ ਰਹੇ ਇਸ ਉਪਰਾਲੇ ਨੂੰ ਸਥਾਨਕ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਹ ਮਨੁੱਖਤਾ ਦੀ ਭਲਾਈ ਲਈ ਸਮਾਜਕ ਸੰਸਥਾਵਾਂ ਦੀ ਵਚਨਬੱਧਤਾ ਦਾ ਪ੍ਰਤੀਕ ਬਣ ਰਿਹਾ ਹੈ।

Leave a Reply

Your email address will not be published. Required fields are marked *