ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ:


ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਦਰਿਆ ਦੇ ਬੰਨ੍ਹਾਂ ਅਤੇ ਪਿੰਡਾਂ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਅਮਰੀਕ ਸਿੰਘ ਸਿੱਧੂ ਐਸਡੀਐਮ ਸ੍ਰੀ ਚਮਕੌਰ ਸਾਹਿਬ, ਮਨਜੀਤ ਸਿੰਘ ਔਲਖ ਡੀਐਸਪੀ ਸ੍ਰੀ ਚਮਕੌਰ ਸਾਹਿਬ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਰਸੀਦਪੁਰ, ਸਾਰੰਗਪੁਰ, ਪਾਰਲੇ ਫੱਸੇ ਆਦਿ ਪਿੰਡਾਂ ਅਤੇ ਸਤਲੁਜ ਦਰਿਆ ਦੇ ਬੰਨ੍ਹ ਦਾ ਜਾਇਜ਼ਾ ਲਿਆ।
ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਭਾਖੜਾ ਡੈਮ ਦੇ ਪਾਣੀ ਪੱਧਰ ਕਾਫੀ ਤੇਜ਼ ਹੈ। ਇਸ ਲਈ ਪ੍ਰਸ਼ਾਸਨ ਨੇ ਸੰਵੇਦਨਸ਼ੀਲ ਅਤੇ ਨੀਵੇਂ ਇਲਾਕਿਆਂ ਦੇ ਨਿਵਾਸੀਆਂ ਨੂੰ ਹਾਲਾਤ ‘ਤੇ ਨਜ਼ਰ ਰੱਖਣ ਅਤੇ ਜ਼ਰੂਰਤ ਪੈਣ ‘ਤੇ ਤੁਰੰਤ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਹੈ। ਐਸਡੀ ਐਮ ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਆਫ਼ਤ ਤੋ ਬਚਾਅ ਲਈ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਤਲੁਜ ਦਰਿਆ ਨਾਲ ਵੱਸਦੇ ਡੇਰਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਦਰਿਆ ਦੇ ਪਾਣੀ ਵਹਾਅ ਤੇਜ਼ ਹੈ, ਪਰੰਤੂ ਹਾਲੇ ਦਰਿਆ ਦੇ ਬੰਨ੍ਹਾਂ ਨੂੰ ਕੋਈ ਖਤਰਾ ਨਹੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੋਸਲ ਮੀਡੀਆ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਬਚਣ ਦੀ ਜ਼ਰੂਰਤ ਹੈ। ਇਸ ਮੌਕੇ ਸਮਸ਼ੇਰ ਸਿੰਘ ਮੰਗੀ, ਭਰਪੂਰ ਸਿੰਘ, ਸਰਪੰਚ ਹਰਿੰਦਰ ਸਿੰਘ ਜਟਾਣਾ, ਰਾਜ ਕੁਮਾਰ ਬਜੀਦਪੁਰ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਰਵੀ, ਹਰਪ੍ਰੀਤ ਸਿੰਘ ਅਟਾਰੀ, ਇੰਦਰਜੀਤ ਸਿੰਘ, ਗੁਰਪ੍ਰੀਤ ਗੋਪੀ ਅਟਾਰੀ, ਮਨਰਾਜ ਸਿੰਘ, ਸ਼ਕਤੀ ਸਿੰਘ ਅਟਾਰੀ, ਵੀਰਪਾਲ ਸਿੰਘ ਦਾਊਦਪੁਰ ਕਲਾਂ ਆਦਿ ਹਾਜ਼ਰ ਸਨ।

