www.sursaanjh.com > ਅੰਤਰਰਾਸ਼ਟਰੀ > ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੇ ਲੋਕ ਨਾਚ ਭੰਗੜਾ ਦੀ ਪੇਸ਼ਕਾਰੀ ਕਰਨ ਵਾਲੇ ਕਲਾਕਾਰਾਂ ਨੂੰ ਦਿੱਤੇ ਗਏ ਸਨਮਨ ਪੱਤਰ

ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੇ ਲੋਕ ਨਾਚ ਭੰਗੜਾ ਦੀ ਪੇਸ਼ਕਾਰੀ ਕਰਨ ਵਾਲੇ ਕਲਾਕਾਰਾਂ ਨੂੰ ਦਿੱਤੇ ਗਏ ਸਨਮਨ ਪੱਤਰ

ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੇ ਲੋਕ ਨਾਚ ਭੰਗੜਾ ਦੀ ਪੇਸ਼ਕਾਰੀ ਕਰਨ ਵਾਲੇ ਭੰਗੜਾ ਕਲਾਕਾਰਾਂ ਨੂੰ ਦਿੱਤੇ ਗਏ ਸਨਮਨ ਪੱਤਰ
ਇਸ ਟੀਮ ਵਿੱਚ ਸ਼ਾਮਿਲ ਸਨ ਭੰਗੜਾ ਕਲਾਕਾਰ ਮਨਰਾਜ ਸਿੰਘ, ਗੁਰਜੋਤ ਸਿੰਘ, ਗੁਰਜੀਤ ਸਿੰਘ, ਤੇਜਿੰਦਰ ਸਿੰਘ, ਤਨਵੀਰ ਸਿੰਘ, ਹਰਮਨ ਸਿੰਘ ਅਤੇ ਤੇਜਿੰਦਰ ਸਿੰਘ ਜਤਨ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ:
ਅੱਜ ਮਿਤੀ 13/5/2023 ਨੂੰ ਪੰਜਾਬੀ ਫੋਕਲੋਰ ਪਰਫਾਰਮਰਜ਼ ਦੇ ਮੈਂਬਰਜ਼ ਦੀ ਇਕੱਤਰਤਾ ਸ੍ਰੀ ਆਤਮਜੀਤ ਸਿੰਘ ਡਾਇਰੈਕਟਰ ਪੰਜਾਬੀ ਫੋਕਲੋਰ ਪਰਫਾਰਮਰਜ਼ ਦੀ ਨਿਰਦੇਸ਼ਨਾ ਹੇਠ ਕੀਤੀ ਗਈ ਜੋ ਕਿ ਅੰਤਰਰਾਸ਼ਟਰੀ ਪੱਧਰ ਦੇ ਭੰਗੜਾ ਕਲਾਕਾਰ ਹਨ, ਜਿਸ ਵਿੱਚ ਸ੍ਰੀਮਤੀ ਸੁਰਿੰਦਰ ਕੌਰ (IRS) ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਾਲ 26 ਜਨਵਰੀ 2023 ਨੂੰ ਇਸ ਸੰਸਥਾ ਦੇ ਕਲਾਕਾਰਾਂ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੇ ਲੋਕ ਨਾਚ ਭੰਗੜਾ ਦੀ ਪੇਸ਼ਕਾਰੀ ਗਈ ਸੀ, ਜਿਸ ਵਿੱਚ ਗਾਇਕ ਅਤੇ ਅੰਤਰਰਾਸ਼ਟਰੀ ਭੰਗੜ ਕਲਾਕਾਰ ਸੁਖਦੇਵ ਸਿੰਘ ਅਤੇ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ।
ਮੀਟਿੰਗ ਦੌਰਾਨ ਸ੍ਰੀਮਤੀ ਸੁਰਿੰਦਰ ਕੌਰ IRS ਅਤੇ ਸ੍ਰੀਮਤੀ ਪਰਮਜੀਤ ਕੌਰ ਤੇ ਆਤਮਜੀਤ ਸਿੰਘ ਨੇ ਸਾਂਝੇ ਤੌਰ ਤੇ ਮਨਰਾਜ ਸਿੰਘ, ਗੁਰਜੋਤ ਸਿੰਘ, ਗੁਰਜੀਤ ਸਿੰਘ, ਤੇਜਿੰਦਰ ਸਿੰਘ, ਤਨਵੀਰ ਸਿੰਘ, ਹਰਮਨ ਸਿੰਘ ਅਤੇ ਤੇਜਿੰਦਰ ਸਿੰਘ ਜਤਨ ਨੂੰ ਭਾਰਤ ਸਰਕਾਰ ਵੱਲੋਂ ਭੇਜੇ ਗਏ ਸਨਮਾਨ ਪੱਤਰ ਵੰਡੇ ਗਏ ਤੇ ਬੱਚਿਆਂ ਨੂੰ ਭਵਿੱਖ ਵਿੱਚ ਸਫਲਤਾ ਲਈ ਸੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ।

Leave a Reply

Your email address will not be published. Required fields are marked *