Breaking
www.sursaanjh.com > ਅੰਤਰਰਾਸ਼ਟਰੀ > 12ਵੀਂ ਵਰਲਡ ਪੰਜਾਬੀ ਕਾਨਫਰੰਸ ਵਿੱਚ ਪੰਜਾਬੀ ਸਾਹਿਤ ਅਤੇ ਭਾਸ਼ਾ ਬਾਰੇ ਹੋਏਗੀ ਗੰਭੀਰ ਚਰਚਾ

12ਵੀਂ ਵਰਲਡ ਪੰਜਾਬੀ ਕਾਨਫਰੰਸ ਵਿੱਚ ਪੰਜਾਬੀ ਸਾਹਿਤ ਅਤੇ ਭਾਸ਼ਾ ਬਾਰੇ ਹੋਏਗੀ ਗੰਭੀਰ ਚਰਚਾ

ਬਰੈਂਮਪਟਨ (ਕਨੇਡਾ-ਹਰਦੇਵ ਚੌਹਾਨ), 18 ਜੁਲਾਈ:
ਜਗਤ ਪੰਜਾਬੀ ਸਭਾ ਕੈਨੇਡਾ ਅਤੇ ਓਂਟਾਰੀਓ ਫਰੈਡਜ਼ ਕਲੱਬ ਵੱਲੋਂ 12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਆਗਾਜ਼ ਸਫਲਤਾ ਪੂਰਵਕ ਹੋਇਆ। ਕਾਨਫ਼ਰੰਸ ਦੀ ਸ਼ੁਰੂਆਤ ‘ਓ ਕੈਨੇਡਾ’ ਗਾਇਨ ਤੋਂ ਕੀਤੀ ਗਈ ਅਤੇ “ਦੇਹਿ ਸ਼ਿਵਾ ਬਰ ਮੋਹਿ ਇਹੈ” ਸ਼ਬਦ ਗਾਇਨ ਕੀਤਾ ਗਿਆ। ਸ਼ੁਰੂਆਤ ਵਿੱਚ ਅਜੈਬ ਸਿੰਘ ਚੱਠਾ, ਚੇਅਰਮੈਨ ਜਗਤ ਪੰਜਾਬੀ ਸਭਾ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਸਾਰਿਆਂ ਦਾ ਸਵਾਗਤ ਕੀਤਾ। ਇਸ ਕਾਨਫਰੰਸ ਵਿੱਚ ਰਿਬਨ ਕੱਟਣ ਦੀ ਰਸਮ ਸੋਨੀਆ ਸਿੱਧੂ ਐਮ.ਪੀ ਨੇ ਕੀਤੀ ਅਤੇ ਸ਼ਮਾ ਰੋਸ਼ਨ ਕਰਨ ਦੀ ਰਸਮ ਮੈਟ ਮੋਹਨੀ ਡਿਪਟੀ ਮੇਅਰ, ਐਮ.ਪੀ. ਅਮਨਦੀਪ ਸੋਢੀ, ਅਮਨ  ਸੰਧੂ  ਆਦਿ ਨੇ ਕੀਤੀ। ਬਲਵਿੰਦਰ ਸਿੰਘ ਚੱਠਾ ਯੂ.ਐਸ.ਏ ਵੱਲੋਂ ਵੀ ਇਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਪਹਿਲੇ ਸੈਸ਼ਨ ਦਾ ਮੰਚ ਸੰਚਾਲਨ ਸਰਦੂਲ ਸਿੰਘ ਥਿਆੜਾ ਵਲੋਂ ਕੀਤਾ ਗਿਆ। ਬੀਬੀ ਹਰਜਿੰਦਰ ਕੌਰ ਮੈਂਬਰ ਇੰਚਾਰਜ ਐਜੂਕੇਸ਼ਨ, ਪ੍ਰੈਜੀਡੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਮਾ ਰੋਸ਼ਨ ਕਰਨ ਦੀ ਰਸਮ ਨਿਭਾਈ ਅਤੇ ਜਗਤ ਪੰਜਾਬੀ ਸਭਾ ਦੀ ਸਾਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ, ਨੇ ਵੀ ਇਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਸੈਸ਼ਨ ਦੇ ਅੰਤ ਵਿੱਚ ਤਰਲੋਚਨ ਸਿੰਘ ਅਟਵਾਲ, ਪ੍ਰਧਾਨ ਵਰਲਡ ਪੰਜਾਬੀ ਕਾਨਫਰੰਸ ਨੇ ਕੀਤਾ। ਇਸ ਉਪਰੰਤ ਪਹਿਲਾਂ ਹੋਈਆਂ 11 ਵਰਲਡ ਪੰਜਾਬੀ ਕਾਨਫਰੰਸਾਂ ਦੀ ਡਾਕੂਮੈਂਟਰੀ ਦਿਖਾਈ ਗਈ ।
ਅਕਾਦਮਿਕ ਸੈਸ਼ਨ ਦੌਰਾਨ ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ ਨੇ ਆਪਣੇ ਵਡਮੁੱਲੇ ਵਿਚਾਰ  ਸਾਂਝੇ ਕੀਤੇ। ਸਟੇਜ ਸੈਕਟਰੀ ਦੀ ਭੂਮਿਕਾ ਡਾ. ਰਮਨੀ ਬਤਰਾ ਨੇ ਨਿਭਾਈ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰੋਫੈਸਰ ਦਵਿੰਦਰ ਸਿੰਘ ਸਿੱਧੂ ਵਾਈਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਤੇ ਉਹਨਾਂ ਦੇ ਨਾਲ ਡਾਕਟਰ ਸੁਰਜੀਤ ਸਿੰਘ ਭੱਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੀਤੀ। ਕਵੀ ਦਰਬਾਰ  ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਹਲੀਮਾ ਸਾਦੀਆ ਨੇ ਨਿਭਾਈ। ਕਵੀ ਦਰਬਾਰ ਵਿੱਚ ਇੰਜ. ਜਸਪਾਲ ਸਿੰਘ ਦੇਸੂਵੀ, ਪਿਆਰਾ ਸਿੰਘ ਕੁੱਦੋਵਾਲ, ਮਹਿੰਦਰ ਪ੍ਰਤਾਪ, ਹਰਦਿਆਲ ਸਿੰਘ ਝੀਤਾ ਅਤੇ ਹੋਰ ਬਹੁਤ ਸਾਰੇ ਵਿਦਵਾਨ ਕਵੀਆਂ ਨੇ ਆਪੋ ਆਪਣੀਆਂ  ਰਚਨਾਵਾਂ  ਦਰਸ਼ਕਾਂ ਦੇ ਰੂਬਰੂ ਕੀਤੀਆਂ। ਕੈਨੇਡਾ ਦੇ ਪ੍ਰਧਾਨ ਮੰਤਰੀ ਆਨਰੇਬਲ ਕਾਰਨੀ ਦੁਆਰਾ ਜਗਤ ਪੰਜਾਬੀ ਸਭਾ ਦੀ ਟੀਮ ਲਈ ਮੈਸੇਜ ਭੇਜਿਆ ਗਿਆ, ਜਿਸ ਨੂੰ ਕਾਨਫਰੰਸ ਦੌਰਾਨ ਨੌਜਵਾਨ ਅਜਮੀਤ ਸਿੰਘ ਚੱਠਾ ਵੱਲੋਂ ਪੜ੍ਹ ਕੇ ਸੁਣਾਇਆ ਗਿਆ। ਕਾਨਫਰੰਸ ਦੌਰਾਨ ਬਰੈਂਮਪਟਨ ਦੇ ਮੇਅਰ ਪੈਟ੍ਰਿਕ ਬਰਾਨ ਅਤੇ  ਪਾਲ ਵਨੈਤੀ ਸਿਟੀ ਕੌਂਸਲਰ ਨੇ ਸ਼ਿਰਕਤ ਕੀਤੀ ਅਤੇ ਜਗਤ ਪੰਜਾਬੀ ਸਭਾ ਦੀ ਸਾਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ  ਸਰਟੀਫਿਕੇਟ ਵੀ ਦਿੱਤੇ।

Leave a Reply

Your email address will not be published. Required fields are marked *