ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ – ਕੁਲਵੰਤ ਸਿੰਘ
ਸ੍ਰ. ਹਰਦੀਪ ਸਿੰਘ ਮੁੰਡੀਆਂ, ਮਾਣਯੋਗ ਕੈਬਨਿਟ ਮੰਤਰੀ ਪੰਜਾਬ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਮਾਣਯੋਗ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਵੀ ਕੀਤੀ ਗਈ ਸ਼ਮੂਲੀਅਤ


ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ:
ਪੰਜਾਬ ਸਿਵਲ ਸਕੱਤਰੇਤ-1 ਵਿਖੇ ਦੂਜੀ ਅਤੇ ਚੌਥੀ ਮੰਜ਼ਿਲ ‘ਤੇ ਸਥਿਤ ਵਿੱਤੀ ਕਮਿਸ਼ਨਰ ਸਕੱਤਰੇਤ ਦਫਤਰ ਦੀ ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅੱਜ ਮਿਤੀ 10-10-2024 ਨੂੰ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਸ੍ਰ. ਹਰਦੀਪ ਸਿੰਘ ਮੁੰਡੀਆਂ, ਮਾਣਯੋਗ ਕੈਬਨਿਟ ਮੰਤਰੀ ਪੰਜਾਬ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਮਾਣਯੋਗ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਵੀ ਇਸ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਅਕਾਲ-ਪੁਰਖ ਦਾ ਸ਼ੁਕਰਾਨਾ ਕਰਦਿਆਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਆਪਣੀ ਡਿਊਟੀ ਮਿਹਨਤ, ਲਗਨ, ਸਮਰਪਣ ਅਤੇ ਤਨਦੇਹੀ ਨਾਲ਼ ਨਿਭਾਉਣ ਲਈ ਸੰਦੇਸ਼ ਦਿੱਤਾ ਗਿਆ। ਸ੍ਰ. ਮੁੰਡੀਆਂ ਨੇ ਭਰੋਸਾ ਦਿਵਾਇਆ ਕਿ ਵਿੱਤੀ ਕਮਿਸ਼ਨਰ ਸਕੱਤਰੇਤ ਦਫਤਰ ਦੀ ਤੀਜੀ ਮੰਜ਼ਿਲ ਦੀ ਰੈਨੇਵੋਸ਼ਨ ਦਾ ਕੰਮ ਵੀ ਜਲਦੀ ਕਰਵਾਇਆ ਜਾਵੇਗਾ।
ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿੱਚ ਪਰਮਦੀਪ ਸਿੰਘ ਭਬਾਤ, ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਫੌਜੀ, ਅਲਕਾ ਚੋਪੜਾ, ਮਲਕੀਅਤ ਸਿੰਘ ਔਜਲਾ, ਦਵਿੰਦਰ ਜੁਗਨੀ, ਦਲਜੀਤ ਸਿੰਘ, ਜਗਮੋਹਨ ਸਿੰਘ ਸੋਢੀ, ਭੁਪਿੰਦਰ ਸਿੰਘ, ਰੁਪਿੰਦਰ ਰੂਪੀ, ਪ੍ਰਬੰਧਕੀ ਅਫ਼ਸਰ ਗੁਰਦੀਪ ਸਿੰਘ ਅਤੇ ਅਮਨਦੀਪ ਸਿੰਘ ਸ਼ਾਮਿਲ ਸਨ, ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਵਿਕਾਸ ਰਾਣਾ, ਸਕੰਦਰ ਸਿੰਘ, ਬਲਕਾਰ ਸਿੰਘ ਅਤੇ ਵਿਸ਼ੇਸ਼ ਤੌਰ ‘ਤੇ ਮਾਣਯੋਗ ਮਾਲ ਮੰਤਰੀ ਦੇ ਨਿੱਜੀ ਸਹਾਇਕ ਹਰਦੀਪ ਸਿੰਘ ਭੰਗੂ ਵੀ ਸ਼ਾਮਿਲ ਹੋਏ।
ਵਿੱਤੀ ਕਮਿਸ਼ਨਰ ਸਕੱਤਰੇਤ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਸ੍ਰੀਮਤੀ ਮਨਜੀਤ ਕੌਰ ਸਲੋਤਰਾ ਉਪ ਸਕੱਤਰ ਮਾਲ ਪ੍ਰਸ਼ਾਸਨ ਵੱਲੋਂ ਇਸ ਧਾਰਮਿਕ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

