www.sursaanjh.com > ਚੰਡੀਗੜ੍ਹ/ਹਰਿਆਣਾ > ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲ਼ਾ ਨੇ ਕੀਤੀ ਖਿਡਾਰੀਆਂ ਨਾਲ਼ ਮੁਲਾਕਾਤ

ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲ਼ਾ ਨੇ ਕੀਤੀ ਖਿਡਾਰੀਆਂ ਨਾਲ਼ ਮੁਲਾਕਾਤ

ਚੰਡੀਗੜ੍ਹ 20 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕੇ ਦੇ ਖਿਡਾਰੀਆਂ ਨਾਲ ਲਗਾਤਾਰ ਮਿਲਣ-ਜੁਲਣ ਦੀ ਪਰੰਪਰਾ ਨਿਭਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਪਿੰਡ ਕੁੱਬਾਹੇੜੀ ਦੇ ਖੇਡ ਗਰਾਊਂਡ ਵਿੱਚ ਪਹੁੰਚ ਕੇ ਫੁੱਟਬਾਲ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਤੇ ਉਨ੍ਹਾਂ ਨੇ ਖਿਡਾਰੀਆਂ ਨਾਲ ਖੁਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਯੁਵਾ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਤੇ ਉਹ ਆਪ ਖੇਡ ਪ੍ਰੇਮੀ ਹਨ। ਉਨ੍ਹਾਂ  ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਖਿਡਾਰੀਆਂ ਦੀ ਹਰ ਸੰਭਵ ਮਦਦ ਕਰਨਗੇ, ਤਾਂ ਕਿ ਖਿਡਾਰੀਆਂ ਨੂੰ ਆਪਣੇ ਹੁਨਰ ਨੁੰ ਉਭਾਰਨ ਦਾ ਮੌਕਾ ਮਿਲੇ। ਇਸ ਮੌਕੇ ਤੇ ਖਿਡਾਰੀਆਂ ਵੱਲੋਂ ਜੀਤੀ ਪਡਿਆਲਾ ਦਾ ਧੰਨਵਾਦ ਕੀਤਾ। ਇਸ ਮੌਕੇ ਫੁੱਟਬਾਲ ਕੋਚ ਜਸਮੀਤ ਸਿੰਘ ਕੁਰਾਲੀ, ਕਲੱਬ ਦੇ ਪ੍ਰਧਾਨ ਦੀਪਿੰਦਰ ਸਿੰਘ, ਮਨਕਰਨ ਸਿੰਘ, ਮੇਜਰ ਸਿੰਘ, ਗੁਰਿੰਦਰ ਸਿੰਘ, ਭੋਲੂ ਸਿੰਘ, ਜਸਪ੍ਰੀਤ ਸਿੰਘ, ਇਕਬਾਲ ਸਿੰਘ ਅਤੇ ਸੰਦੀਪ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *