www.sursaanjh.com > ਚੰਡੀਗੜ੍ਹ/ਹਰਿਆਣਾ > ਸੈਣੀ ਮਾਜਰਾ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼

ਸੈਣੀ ਮਾਜਰਾ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 26 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਆਰੰਭੀ ਦਾਖਲਾ ਮੁਹਿੰਮ 2025 ਦਾ ਆਗਾਜ਼ ਅੱਜ ਸੈਣੀ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਹੋਇਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਸ੍ਰੀਮਤੀ ਯਸੂ਼ਮਤੀ, ਪ੍ਰਿੰਸੀਪਲ ਰੁਪਾਲੀ ਸੂਦ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਕਮਲਜੀਤ ਸਿੰਘ, ਸੀ. ਐਚ .ਟੀ. ਸਾਹਿਬਾਨ, ਸ਼੍ਰੀਮਤੀ ਕਿਰਨਦੀਪ ਕੌਰ (ਐਚਟੀ) ਸੈਣੀ ਮਾਜਰਾ ਅਤੇ ਰੁਪਿੰਦਰ ਸਿੰਘ ਈ.ਟੀ.ਟੀ. ਦੀ ਦੇਖ ਰੇਖ ਹੋਏ ਇਸ ਸਮਾਗਮ ਵਿੱਚ ਬਲਾਕ ਅਧੀਨ ਪੈਂਦੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਪਿੰਡ ਦੇ ਪਤਵੰਤਿਆ ਨੇ ਸ਼ਮੂਲੀਅਤ ਕੀਤੀ ।
ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਮੁਫਤ ਕਿਤਾਬਾਂ, ਵਜ਼ੀਫਾ, ਵਰਦੀ, ਖਾਣਾ ਅਤੇ ਹੋਰ ਅਨੇਕ ਸਹੂਲਤਾਂ ਦੇਣ ਤੋਂ ਇਲਾਵਾ ਨਵੀਆਂ ਤਕਨੀਕਾਂ ਤੇ ਮਲਟੀਮੀਡੀਆ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਪਿੰਡ ਸੈਣੀ ਮਾਜਰਾ ਦੇ ਸਰਪੰਚ ਸ. ਜੁਝਾਰ ਸਿੰਘ, ਪੰਚਾਇਤ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *