www.sursaanjh.com > News > ਯੁਕਰੇਨ ਵਿੱਚ ਫਸੇ ਐੱਸ.ਏ.ਐੱਸ ਨਗਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੁਕਰੇਨ ਵਿੱਚ ਫਸੇ ਐੱਸ.ਏ.ਐੱਸ ਨਗਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 26 ਫ਼ਰਵਰੀ:

ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋ  ਹੈਲਪਲਾਈਨ ਨੰਬਰ 01722219505 ਅਤੇ 01722219506  ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ  ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ l

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ  ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

 

Leave a Reply

Your email address will not be published. Required fields are marked *