ਮੁੱਖ ਮੰਤਰੀ ਨੇ ਸਾਲ 2023 ਦੀ ਡਾਇਰੀ ਕੀਤੀ ਜਾਰੀ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ।
ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਤੇ ਹੋਰ ਹਾਜ਼ਰ ਸਨ।