ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਕਿਰਪਾ ਸ਼ੰਕਰ ਸਰੋਜ ਹੋਏ ਸੇਵਾ ਮੁਕਤ
ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਵਿਦਾਇਗੀ ਪਾਰਟੀ ਸਮੇਂ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ:
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਤ ਕੀਤਾ ਗਿਆ।