ਖਰੜ (ਸੁਰ ਸਾਂਝ ਬਿਊਰੋ), 28 ਜਨਵਰੀ:
ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਹਲਕੇ ‘ਚ ਪੈਂਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਜਾਣੀਆਂ।ਦੋਧੀ ਯੂਨੀਅਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਲੋਕਾਂ ਵਿਚ ਅਨਮੋਲ ਗਗਨ ਮਾਨ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਮਾਨ ਨੇ ਪਿੰਡ ਸ਼ਾਹਪੁਰ, ਰਡਿਆਲਾ ਅਤੇ ਲਖਨੌਰ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਕੰਮ ਕਰੇਗੀ।



