www.sursaanjh.com > ਚੰਡੀਗੜ੍ਹ/ਹਰਿਆਣਾ > ਵਿਜੀਲੈਂਸ ਵੱਲੋਂ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਸ਼ਾਮਲਾਤ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਸ਼ਾਮਲਾਤ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਸ਼ਾਮਲਾਤ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ:

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ  (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *