www.sursaanjh.com > ਚੰਡੀਗੜ੍ਹ/ਹਰਿਆਣਾ > ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ

ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ

ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ

ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ:

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੌੜਾਵਾਲ ਦੇ ਫਿਜੀਕਲ ਐਜੂਕੇਸਨ ਵਿਭਾਗ ਦੇ ਮੁਖੀ ਅਸਿ.ਪ੍ਰੋ.ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਕਰਵਾਏ ਗਏ ਪੰਜਾਬ ਸਟੇਟ ਕਰਾਟੇ ਚੈਪੀਅਨਸ਼ਿਪ ਮੁਕਾਬਲਿਆਂ ਵਿੱਚ ਡੀ.ਲਿਬ ਦੀ ਵਿਦਿਆਰਥਣ ਜੋਤੀ ਰਾਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਹਾਸਿਲ ਕੀਤਾ।

ਇਸ ਮੌਕੇ ਵਿਦਿਆਰਥਣ ਦਾ ਕਾਲਜ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਸਰਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਜੋਤੀ ਰਾਣੀ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥਣ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਇਹ ਪ੍ਰਾਪਤੀ ਸੰਭਵ ਹੋਈ ਹੈ। ਕਾਲਜ ਦੇ ਡੀਨ ਉਪਰੇਸ਼ਨਜ਼ ਪ੍ਰੋ.ਸੁਰਜਨ ਸਿੰਘ ਨੇ ਲਾਇਬ੍ਰੇਰੀ ਵਿਭਾਗ ਨੂੰ ਵਧਾਈ ਦਿੱਤੀ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਫਿਜ਼ੀਕਲ ਐਜੂਕੇਸਨ ਵਿਭਾਗ ਦੇ ਮੁਖੀ ਅਸਿ.ਪ੍ਰੋ.ਹਰਵਿੰਦਰ ਸਿੰਘ ਅਤੇ ਵਿਦਿਆਰਥਣ ਜੋਤੀ ਰਾਣੀ ਨੂੰ ਵਧਾਈ ਦਿੱਤੀ। ਇਸ ਮੌਕੇ ਅਸਿ.ਪ੍ਰੋ.ਵਨੀਤਾ ਰਾਣੀ, ਅਸਿ.ਪ੍ਰੋ. ਜਗਤਾਰ ਸਿੰਘ ਆਦਿ ਸਨ।

Leave a Reply

Your email address will not be published. Required fields are marked *