ਮੁੱਖ ਮੰਤਰੀ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ:
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ, “ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਮਹਿਰੂਮ ਹੋ ਗਿਆ। ਬੀਰ ਦਵਿੰਦਰ ਸਿੰਘ ਜੀ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਇਸ ਸੰਸਾਰ ਤੋਂ ਰੁਖਸਤ ਹੋ ਜਾਣ ਨਾਲ ਸੂਬੇ ਦੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਖੇਤਰ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ।”
ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।