ਹਾਕਮ ਸਿੰਘ ਵਾਲੀਆ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ-ਹਰਮੀਤ ਸਿੰਘ ਛਿੱਬਰ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਗਸਤ:
ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਹਰਮੀਤ ਸਿੰਘ ਛਿੱਬਰ ਨੇ ਇੱਥੇ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਸੀ, ਜਦੋਂ ਸਾਡੇ ਸਤਿਕਾਰਯੋਗ ਸਰਦਾਰ ਹਾਕਮ ਸਿੰਘ ਵਾਲੀਆ ਨੂੰ ਸਾਡੇ ਸਤਿਕਾਰਯੋਗ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਜੀ, ਸ੍ਰੀ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਕੈਬਨਿਟ ਮੰਤਰੀ ਪੰਜਾਬ ਬੀਬਾ ਅਨਮੋਲ ਗਗਨ ਮਾਨ ਜੀ ਦੇ ਯਤਨਾਂ ਸਦਕਾ ਖਰੜ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਉਪਰੰਤ ਉਨ੍ਹਾਂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ।
ਇਸ ਮੌਕੇ ਸ੍ਰੀ ਜੋਧਾ ਸਿੰਘ ਮਾਨ ਸੀਨੀਅਰ ਆਗੂ ਆਪ, ਮੈਡਮ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ, ਸ੍ਰੀ ਰਾਮ ਸਰੂਪ ਸ਼ਰਮਾ, ਐਮ ਸੀ ਖਰੜ ਅਤੇ ਹੋਰ ਬਹੁਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ।
ਹਰਮੀਤ ਸਿੰਘ ਛਿੱਬਰ ਸੂਬਾ ਸੰਯੁਕਤ ਸਕੱਤਰ ਆਮ ਆਦਮੀ ਪਾਰਟੀ ਪੰਜਾਬ।