ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ
540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ ‘ਚ ਬੈਠੇ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ:
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀਸੀਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ਵਿੱਚੋਂ ਸਿਵਿਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਵੀ ਕੇ ਮੀਨਾ, ਡਾਇਰੈਕਟਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਿਵਿਲ ਸੇਵਾਵਾਂ ਦੀ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼, ਫੇਸ 3 ਬੀ 2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਦੇ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਅਵਾਸ ਅਤੇ 3000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕੀਤੀ ਜਾਵੇਗੀ।
ਕਾਰਜਵਾਹਕ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸਸੀ, ਬੀਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ।

