ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ
ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਦਸੰਬਰ:
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ।
ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ ਨੀਰੂ ਕਟਿਆਲ ਆਈ.ਏ.ਐੱਸ, ਸ੍ਰੀ ਰਾਕੇਸ ਕੁਮਾਰ ਪੋਪਲੀ ਪੀ.ਸੀ.ਐੱਸ, ਸੈਰ ਸਪਾਟਾ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਸ੍ਰੀ ਰਾਜੇਸ ਧੀਮਾਨ ਆਈ.ਏ.ਐੱਸ. ਡਿਪਟੀ ਕਮਿਸ਼ਨਰ ਫਿਰੋਜਪੁਰ ਅਤੇ ਸਮੂਹ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ।
ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ , ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਵੱਲੋਂ ਲੜਕੀਆਂ ਨੂੰ ਲੰਗਰ ਵਰਤਾ ਕੇ ਆਰੰਭਤਾ ਕੀਤੀ ਗਈ।