ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਦਸੰਬਰ:
6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।