ਯੂਥ ਆਗੂ ਰਵਿੰਦਰ ਸਿੰਘ ਖੇੜਾ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੇ ਸਪੁੱਤਰ ਰਵਿੰਦਰ ਸਿੰਘ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਚੋਣ ਨਾਲ ਜਿੱਥੇ ਰਵਿੰਦਰ ਸਿੰਘ ਖੇੜਾ ਦੀਆਂ ਜ਼ਿੰਮੇਵਾਰੀਆਂ ਹੋਰ ਵੱਧ ਗਈਆਂ ਹਨ, ਉੱਥੇ ਹੀ ਇਲਾਕੇ ਦੇ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਅੰਦਰ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਰਵਿੰਦਰ ਸਿੰਘ ਖੇੜਾ ਪਾਰਟੀ ਅੰਦਰ ਪਹਿਲਾਂ ਕਈ ਅਹੁਦਿਆ ਤੇ ਸੇਵਾ ਨਿਭਾ ਚੁੱਕੇ ਹਨ ਅਤੇ ਹੁਣ ਵੀ ਪਾਰਟੀ ਵਿੱਚ ਜੀ ਜਾਨ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਅਕਾਲੀ ਦਲ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ ਹੈ ਤੇ ਵਿਸ਼ਵਾਸ਼ ਦਵਾਇਆ ਹੈ ਕਿ ਉਹ ਪਹਿਲਾਂ ਦੀ ਤਰ੍ਹਾਂ ਪਾਰਟੀ ਦੇ ਨਾਲ ਖੜੇ ਹਨ। ਇਸ ਮੌਕੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਅਜਮੇਰ ਸਿੰਘ ਖੇੜਾ, ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਰਬਜੀਤ ਸਿੰਘ ਕਾਦੀ ਮਾਜਰਾ, ਲੱਕੀ ਮਾਵੀ ਬਜ਼ੀਦਪੁਰ, ਬਲਬੀਰ ਸਿੰਘ ਧੰਮਾ ਢਕੋਰਾ, ਸਰਪੰਚ ਭੁਪਿੰਦਰ ਕੌਰ ਵਜੀਦਪੁਰ, ਜਥੇਦਾਰ ਦਿਲਬਾਗ ਸਿੰਘ ਮੀਆਂਪੁਰ, ਸਰਪੰਚ ਡਿੰਪਲ ਰਾਨੋਰ ਸਿਆਲਬਾ, ਮਨਜੀਤ ਸਿੰਘ ਮੁੰਧੋ, ਬਲਦੇਵ ਸਿੰਘ ਖਿਜਰਾਬਾਦ, ਪੀਏ ਜਸਪਾਲ ਸਿੰਘ ਆਦਿ ਨੇ ਖੇੜਾ ਦੀ ਨਿਯੁਕਤੀ ਤੇ ਖੁਸ਼ੀ ਪ੍ਰਗਟਾਈ ਹੈ
ਫੋਟੋ ਸਮੇਤ ਖ਼ਬਰ।