ਮੁੱਲਾਂਪੁਰ ਪੁਲਿਸ ਦੇ ਚੰਗੇ ਉਪਰਾਲੇ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ:
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਅੱਜ ਏ ਐੱਸ ਆਈ ਜਗੀਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੁੱਲਾਂਪੁਰ ਗਰੀਬਦਾਸ ਵੱਲੋਂ ਆਪਣੀ ਪੂਰੀ ਟੀਮ ਸਮੇਤ ਨਿਊ ਚੰਡੀਗੜ੍ਹ ਦੇ ਵੱਖ-ਵੱਖ ਥ੍ਰੀ ਵ੍ਹੀਲਰ ਸਟੈਂਡਾਂ ਤੇ ਜਾ ਕੇ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਉਨ੍ਹਾਂ ਵੱਲੋਂ ਵਾਹਨ ਚਾਲਕਾਂ ਨੂੰ ਸੜਕ ‘ਤੇ ਚੱਲਣ ਸਮੇਂ ਕਿਹੜੀਆਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੜਕ ਸੁਰਖਿਆ ਕਾਨੂੰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਗੱਲਬਾਤ ਕਰਦਿਆਂ ਏ ਐੱਸ ਆਈ ਜਗੀਰ ਸਿੰਘ ਨੇ ਦੱਸਿਆ ਕਿ ਅੱਜ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਜੀ, ਐਸ.ਪੀ ਟਰੈਫਿਕ ਐੱਚ ਐੱਸ ਮਾਨ ਜੀ , ਡੀ.ਐਸ. ਪੀ ਟ੍ਰੈਫਿਕ ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਿਤੀ 15/01/24 ਤੋਂ 14/02/24 ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿੱਚ ਉਹ ਰੋਜ਼ਾਨਾ ਸੜਕੀ ਨਿਯਮਾਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਹਨ। ਇਸੇ ਤਰ੍ਹਾਂ ਅੱਜ ਮਾਜਰਾ ਟੀ ਪੁਆਇੰਟ ਤੇ ਖੜ੍ਹਨ ਵਾਲੇ ਅਤੇ ਥ੍ਰੀ ਵ੍ਹੀਲਰ ਡਰਾਇਵਰਾਂ ਨਾਲ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਗਿਆ ਅਤੇ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਮੌਸਮ ਖਰਾਬ ਨੂੰ ਮੁੱਖ ਰੱਖਦਿਆਂ ਡਰਾਇਵਰੀ ਧਿਆਨ ਨਾਲ ਕਰਨ ਬਾਰੇ ਅਤੇ ਵਾਹਨਾਂ ਤੇ ਰਿਫਲੈਕਟਰ ਟੇਪ ਲਾਈ ਗਈ ਹੈ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਰਾਇਵਰਾਂ ਨੂੰ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਸੀਟ ਬੈਲਟ ਲਗਾ ਕੇ ਰੱਖੋ, ਦੋ ਪਹੀਆਂ ਵਾਹਨ ਚਾਲਕ ਹੈਲਮਟ ਪਾ ਕੇ ਰੱਖਣ ,ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ ਅਤੇ ਡਰਾਈਵਿੰਗ ਮੌਕੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਏ ਐੱਸ ਆਈ ਜਗੀਰ ਸਿੰਘ ਤੋਂ ਇਲਾਵਾ ਉਨ੍ਹਾਂ ਏ ਐੱਸ ਆਈ ਜਗਤ ਸਿੰਘ,ਏ ਐੱਸ ਆਈ ਹਰਨੇਕ ਸਿੰਘ ਅਤੇ ਹੈਂਡ ਕਾਂਸਟੇਬਲ ਬਲਜਿੰਦਰ ਸਿੰਘ ਵੀ ਹਾਜ਼ਰ ਸਨ।