www.sursaanjh.com > ਅੰਤਰਰਾਸ਼ਟਰੀ > ਪੰਜਾਬ ਲਈ ‘ਮੇਰੇ ਸ਼ਹਿਰ ਕੇ 100 ਰਤਨ’ ਸਕਾਲਰਸ਼ਿਪ ਪ੍ਰੋਗਰਾਮ ਲਾਂਚ ਹੋਇਆ

ਪੰਜਾਬ ਲਈ ‘ਮੇਰੇ ਸ਼ਹਿਰ ਕੇ 100 ਰਤਨ’ ਸਕਾਲਰਸ਼ਿਪ ਪ੍ਰੋਗਰਾਮ ਲਾਂਚ ਹੋਇਆ

ਪੰਜਾਬ ਲਈ ‘ਮੇਰੇ ਸ਼ਹਿਰ ਕੇ 100 ਰਤਨ’ ਸਕਾਲਰਸ਼ਿਪ ਪ੍ਰੋਗਰਾਮ ਲਾਂਚ ਹੋਇਆ
ਚੰਡੀਗੜ੍ਹ  (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ:
ਪੰਜਾਬ ਭਰ ਦੇ 11,700 ਹੋਣਹਾਰ ਵਿਦਿਆਰਥੀਆਂ ਲਈ ਵਿਦਿਅਕ ਮੌਕਿਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਸਕਾਲਰਸ਼ਿਪ ਪ੍ਰੋਗਰਾਮ ‘ਮੇਰੇ ਸ਼ਹਿਰ ਕੇ 100 ਰਤਨ’ ਚੰਡੀਗੜ੍ਹ ਵਿੱਚ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂਚੱਕ, ਸਾਬਕਾ ਮੰਤਰੀ ਪਰਗਟ ਸਿੰਘ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਵਿਦਿਆਰਥੀਆਂ ਦੀ ਵੱਡੀ ਮੱਦਦ ਕਰੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਸੀਂ ਅਕੈਡਮੀ ਦੇ ਪਛੜੇ ਵਿਦਿਆਰਥੀਆਂ ਨੂੰ ਸਿੱਖਿਆ ਤੱਕ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਉੱਚਾ ਚੁੱਕਣ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹਾਂ।
ਲਾਲ ਚੰਦ ਕਟਾਰੂਚਕ ਨੇ ਕਿਹਾ “ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਮੈਟਰੋ ਸ਼ਹਿਰਾਂ ਵਾਂਗ ਵਿਸ਼ਵ ਪੱਧਰੀ ਸਿੱਖਿਆ ਤੱਕ ਪਹੁੰਚ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”
ਕਰੈਕ ਅਕੈਡਮੀ ਦੇ ਸੰਸਥਾਪਕ, ਨੀਰਜ ਕਾਂਸਲ ਨੇ ਕਿਹਾ, “ਸਕਾਲਰਸ਼ਿਪ ਪ੍ਰੋਗਰਾਮ ਪੰਜਾਬ ਦੇ ਹਰੇਕ ਹਲਕੇ ਤੋਂ 100 ਵਧੀਆ ਵਿਦਿਆਰਥੀਆਂ ਦੀ ਚੋਣ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਕੁੱਲ 11,700 ਲਾਭਪਾਤਰੀ ਹੋਣਗੇ।”
ਵਜ਼ੀਫ਼ਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਦੇ ਅਕਾਦਮਿਕ ਵਿਕਾਸ ਤੇ ਉੱਜਵਲ ਭਵਿੱਖ ਨੂੰ ਹੁਲਾਰਾ ਦੇਵੇਗਾ।
ਫੋਟੋ: ਸਕਾਲਰਸ਼ਿਪ ਪ੍ਰੋਗਰਾਮ ਲਾਂਚ ਕੀਤੇ ਜਾਣ ਦਾ ਦ੍ਰਿਸ਼ (ਚੌਹਾਨ)

Leave a Reply

Your email address will not be published. Required fields are marked *