www.sursaanjh.com > ਅੰਤਰਰਾਸ਼ਟਰੀ > ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ
ਚੰਡੀਗੜ੍ਹ 27 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਦੱਸਣਯੋਗ ਹੈ ਕਿ ਇਸ ਚੋਣ ਵਿਚ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਹੀ ਕਾਗਜ਼ ਦਾਖਲ ਕੀਤੇ ਗਏ, ਜਦਕਿ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ, ਜਿਸ ਦੌਰਾਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ।
ਮੋਹਾਲੀ ਪ੍ਰੈਸ ਕਲੱਬ ਦੀ ਸਲਾਨਾ ਚੋਣ ਲਈ ਤਿੰਨ ਮੈਂਬਰੀ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਮੁਤਾਬਕ ਅੱਜ ਸ਼ਾਮੀ 3.00 ਵਜੇ ਫਾਰਮ ਵਾਪਸ ਲੈਣ ਦੇ ਆਖਰੀ ਸਮੇਂ ਤੋਂ ਬਾਅਦ ਬਿਨਾਂ ਮੁਕਾਬਲਾ ਪਟਵਾਰੀ-ਸ਼ਾਹੀ ਗਰੁੱਪ ਜੇਤੂ ਕਰਾਰ ਦੇ ਦਿੱਤਾ ਗਿਆ।
ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਸੁਖਦੇਵ ਸਿੰਘ ਪਟਵਾਰੀ ਪ੍ਰਧਾਨ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਰਾਜੀਵ ਤਨੇਜਾ ਤੇ ਧਰਮ ਸਿੰਘ, ਜਥੇਬੰਦਕ ਸਕੱਤਰ ਮੈਡਮ ਨੀਲਮ ਠਾਕੁਰ, ਜੁਆਇੰਟ ਸਕੱਤਰ ਵਿਜੇ ਕੁਮਾਰ ਤੇ ਮਾਇਆ ਰਾਮ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਚਾਨਾ ਨੂੰ ਜੇਤੂ ਕਰਾਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਕਲੱਬ ਦੀ ਚੋਣ ਵਿੱਚ ਸਹਿਯੋਗ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਚੋਣ ਕਮਿਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਕਮਿਸ਼ਨ ਨੇ ਬੜੇ ਹੀ ਸ਼ਾਂਤੀਪੂਰਵਕ ਮਾਹੌਲ ਅਤੇ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨੂੰ ਨੇਪਰੇ ਚੜਾਇਆ। ਉਹਨਾਂ ਅੱਗੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਸਾਹਮਣੇ ਸਭ ਤੋਂ ਵੱਡਾ ਕਾਰਜ ਪ੍ਰੈਸ ਕਲੱਬ ਲਈ ਸਰਕਾਰ ਪਾਸੋਂ ਥਾਂ ਲੈਣ ਦਾ ਹੈ, ਜਿਸ ਵਾਸਤੇ ਮੋਹਾਲੀ ਪ੍ਰੈਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਕਲੱਬ ਦੇ ਵੱਖ ਵੱਖ ਮੈਂਬਰਾਂ ਵਲੋਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ।

Leave a Reply

Your email address will not be published. Required fields are marked *