ਬਦਲਾਖੋਰੀ ਨੀਤੀ ਦੇਸ਼ ਲਈ ਘਾਤਕ ਹੁੰਦੀ ਹੈ : ਗੁਰਿੰਦਰ ਸਿੰਘ
ਮਾਜਰੀ / ਮੁੱਲਾਂਪੁਰ ਗਰੀਬਦਾਸ 27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਭਾਰਤ ਵਰਗੇ ਲੋਕਤੰਤਰ ਦੇਸ਼ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੁਰੀ ਤਰ੍ਹਾਂ ਦਬਾਉਣਾ ਅਤੇ ਡਰਾ ਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਕੋਈ ਚੰਗੀਆਂ ਨੀਤੀਆਂ ਦੀਆ ਨਿਸ਼ਾਨੀਆਂ ਨਹੀਂ ਹਨ। ਇਸ ਤਰਾਂ ਬਦਲਾਖੋਰੀ ਦੀ ਨੀਤੀ ਦੇਸ਼ ਨੂੰ ਗਲਤ ਰਸਤੇ ਮੋੜ ਸਕਦੀ ਹੈ ਅਤੇ ਇਸਦੇ ਘਾਤਕ ਸਿੱਟੇ ਨਿਕਲ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਅਤੇ ਹਲਕਾ ਖਰੜ ਦੇ ਪ੍ਰਧਾਨ ਸਰਪੰਚ ਗੁਰਿੰਦਰ ਸਿੰਘ ਖ਼ਿਜ਼ਰਾਬਾਦ ਨੇ ਗੱਲਬਾਤ ਰਾਹੀਂ ਕਰਦਿਆਂ ਕੀਤਾ। ਗੁਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਅੰਦਰ ਡੱਕ ਕੇ ਆਪਣੇ ਡਰ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜੇਕਰ ਅੱਜ ਕਿਸੇ ਦਾ ਡਰ ਹੈ ਤਾਂ ਉਹ ਸਿਰਫ ਆਮ ਆਦਮੀ ਪਾਰਟੀ ਤੋਂ ਹੈ, ਕਿਉਂਕਿ ਹੋਰ ਵਿਰੋਧੀਆਂ ਪਾਰਟੀਆਂ ਵਿੱਚ ਮੋਦੀ ਦਾ ਮੁਕਾਬਲਾ ਕਰਨ ਲਈ ਉਹ ਸਮਰਥਾ ਨਹੀਂ ਹੈ। ਇਹਨਾਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੇਜਰੀਵਾਲ ਨੂੰ ਜੇਲ੍ਹ ਅੰਦਰ ਬੰਦ ਕੀਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਦੇ ਹੌਸਲੇ ਨੂੰ ਢਾਉਣ ਦੀ ਨੀਤੀ ਖੇਡੀ ਗਈ ਹੈ। ਇਸ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਇਸ ਤਰ੍ਹਾਂ ਕਰਨ ਨਾਲ ਕਦੇ ਵੀ ਡਰਨ ਵਾਲੇ ਨਹੀਂ ਹਨ। ਇਹਨਾਂ ਕਿਹਾ ਕਿ ਆਉਂਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਗਲਤ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ।

