ੳਪ ਸਕੱਤਰ, ਪੰਜਾਬ ਸਰਕਾਰ ਸ੍ਰੀ ਰਾਜ ਕੁਮਾਰ ਸਾਹੋਵਾਲੀਆ ਨੂੰ ਸੇਵਾ-ਮੁਕਤ ਹੋਣ ‘ਤੇ ਫੇਅਰਵੈੱਲ ਪਾਰਟੀ ਦੇ ਕੇ ਕੀਤਾ ਗਿਆ ਸਨਮਾਨਿਤ – ਮਲਕੀਤ ਸਿੰਘ ਔਜਲਾ


ਪੰਜਾਬੀ ਸਾਹਿਤ ਨੂੰ ਸਮਰਪਿਤ ਕਈ ਕਿਤਾਬਾਂ ਦੇ ਲੇਖਕ ਹਨ ਰਾਜ ਕੁਮਾਰ ਸਾਹੋਵਾਲ਼ੀਆ – ਪਰਮਦੀਪ ਸਿੰਘ ਭਬਾਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ:
ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਵੱਲੋਂ ਸਕੱਤਰੇਤ ਵਿਖੇ ਸ੍ਰੀ ਰਾਜ ਕੁਮਾਰ ਸਾਹੋਵਾਲੀਆ, ੳਪ ਸਕੱਤਰ, ਪੰਜਾਬ ਸਰਕਾਰ ਨੂੰ ਸੇਵਾ-ਮੁਕਤ ਹੋਣ ‘ਤੇ ਫੇਅਰਵੈੱਲ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਵੱਲੋਂ ਨੌਕਰੀ ਦੇ ਨਾਲ ਨਾਲ ਸਾਹਿਤ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਦੀ ਪ੍ਰਸੰਸ਼ਾ ਕੀਤੀ।
ਇਸ ਵਿਦਾਇਗੀ ਪਾਰਟੀ ਵਿੱਚ ਮਲਕੀਤ ਸਿੰਘ ਔਜਲਾ, ਪਰਮਦੀਪ ਸਿੰਘ ਭਬਾਤ, ਅਧੀਨ ਸਕੱਤਰ ਅਤੇ ਵਿੱਤ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਸ਼ਾਮਿਲ ਹੋਏ। ਜ਼ਿਕਰਯੋਗ ਹੈ ਕਿ ਸ੍ਰੀ ਸਾਹੋਵਾਲੀਆ ਇਸ ਸਮੇਂ ਪੰਜਾਬ ਸਕੱਤਰੇਤ ਸਾਹਿਤ ਸਭਾ ਵਿੱਚ ਸਰਗਰਮ ਹਨ ਅਤੇ ਉਨਾਂ ਵੱਲੋਂ ਬਹੁਤ ਸਾਰੀਆਂ ਕਿਤਾਬਾਂ ਲਿਖੀਆਂ ਜਾ ਚੁੱਕੀਆਂ ਹਨ। ਸ੍ਰੀ ਸਾਹੋਵਾਲੀਆ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੀਆਂ ਸਰਗਰਮੀਆਂ ਭਵਿੱਖ ਵਿੱਚ ਵੀ ਜਾਰੀ ਰੱਖੀਆਂ ਜਾਣਗੀਆਂ।

