www.sursaanjh.com > ਚੰਡੀਗੜ੍ਹ/ਹਰਿਆਣਾ > ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ
ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ-ਇੰਦਰਜੀਤ ਸਿੰਘ ਜਾਵਾ), 26 ਅਪਰੈਲ:
ਸਰਕਾਰੀ ਪ੍ਰਾਇਮਰੀ ਸਕੂਲ ਬੱਲੋਮਾਜਰਾ ਵਿਖੇ ਅੱਜ ਸ. ਠਾਕਰ ਸਿੰਘ ਯਾਦਗਾਰੀ ਵਜੀਫ਼ਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋ. ਨਿਰਮਲ ਸਿੰਘ ਅਤੇ ਓਹਨਾਂ ਦੇ ਸਪੁੱਤਰ ਗੁਰਦੀਪ ਸਿੰਘ ਨੇ ਆਪਣੇ ਵਡੇਰਿਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸਕੂਲੀ ਬੱਚਿਆਂ ਨੂੰ ਨਕਦ ਇਨਾਮ ਵਜੀਫੇ ਵਿੱਚ ਦੇਣ ਦਾ ਨਿਵੇਕਲਾ ਰਾਹ ਅਪਣਾਇਆ ਹੈ। ਓਹਨਾ ਅੱਜ ਇਸ ਵਜੀਫ਼ਾ ਸਕੀਮ ਦੀ ਸ਼ੁਰੂਆਤ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਹੋਣ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਕੀਤੀ। ਪੰਜਵੀਂ ਦੇ ਪ੍ਰਵੀਨ ਅਤੇ ਚੌਥੀ ਦੇ ਰਵੀ ਨਾਮ ਦੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5000/- ਅਤੇ 3000/- ਦਾ ਨਕਦ ਇਨਾਮ ਦਿੱਤਾ ਗਿਆ।
ਇਸ ਮੌਕੇ ਆਪਣੇ ਆਪਣੇ ਸੰਬੋਧਨ ਵਿੱਚ ਪ੍ਰੋ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਉਤਸ਼ਾਹਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ। ਸੈਂਟਰ ਹੈਡ ਟੀਚਰ ਗੁਰਪ੍ਰੀਤ ਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਰਪੰਚ ਜੱਸੀ ਬਲ਼ੋਮਾਜਰਾ ਨੇ ਵੀ ਆਏ ਹੋਏ ਮਹਿਮਾਨਾਂ ਦਾ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਅਜਿਹੇ ਉਪਰਾਲੇ ਕਰਨ ਦਾ ਅਹਿਦ ਦੁਹਰਾਇਆ। ਇਸ ਮੌਕੇ ਪ੍ਰੇਮ ਸਿੰਘ, ਪਾਲ ਸਿੰਘ, ਗੁਰਮੁਖ ਸਿੰਘ, ਬਲਦੇਵ ਸਿੰਘ, ਲਾਭ ਸਿੰਘ, ਸਾਬਕਾ ਸਰਪੰਚ ਗੁਰਦਾਸ ਸਿੰਘ, ਸਰਬਜੀਤ ਸਿੰਘ, ਹਰਪਾਲ ਸਿੰਘ, ਹਰਿੰਦਰ ਸਿੰਘ ਸਮੇਤ ਮਿਡਲ ਅਤੇ ਪ੍ਰਾਇਮਰੀ ਸਕੂਲਾਂ ਦਾ ਸਟਾਫ ਵੀ ਹਾਜ਼ਰ ਸੀ। ਮੰਚ ਸੰਚਾਲਨ ਨਵਨੀਤ ਕੌਰ ਅਤੇ ਬਲਜੀਤ ਸਿੰਘ ਵੱਲੋ ਕੀਤਾ ਗਿਆ।

Leave a Reply

Your email address will not be published. Required fields are marked *