ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ
ਮਾਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ ਸਲਾਣਾ ਦਾ ਕੀਤਾ ਵਿਸ਼ੇਸ਼ ਸਨਮਾਨ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ:
ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵਿੱਚ ਮਿਹਨਤੀ ਵਿਦਿਆਰਥੀਆਂ ਨੂੰ ਜੱਥੇਬੰਦੀ ਵਿੱਚ ਵੱਡ ਅਹੁਦੇ ਦੇ ਕੇ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਕੜੀ ਤਹਿਤ ਮਿਹਨਤੀ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੇ ਵਿਦਿਆਰਥੀ ਗੁਰਕੀਰਤ ਸਿੰਘ ਪਨਾਗ ਸਲਾਣਾ ਨੂੰ ਉਸ ਦੀਆਂ ਐਸ ਓ ਆਈ ਅੰਦਰ ਸੇਵਾਵਾਂ ਨੂੰ ਦੇਖਦੇ ਹੋਏ ਮਾਲਵਾ ਜੋਨ 3 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਐਸ ਓ ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਐਸ ਓ ਆਈ ਦੇ ਨਵਨਿਯੁਕਤ ਮਾਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਸਲਾਣਾ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਸਨਮਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਐਸ ਓ ਆਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਵੱਲੋਂ ਹਲਕਾ ਅਮਲੋਹ ਨੂੰ ਐਸ ਓ ਆਈ ਵਿੱਚ ਵੀ ਵੱਡਾ ਮਾਣ ਦਿੱਤਾ ਗਿਆ, ਜਿਹਨਾਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਗੁਰਕੀਰਤ ਸਿੰਘ ਪਨਾਗ ਨੂੰ ਜ਼ਿਲ੍ਹਾ ਰੋਪੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਤੇ ਬਰਨਾਲਾ ਦਾ ਪ੍ਰਧਾਨ ਬਣਾ ਕੇ ਵਿਦਿਆਰਥੀਆਂ ਨੂੰ ਲਾਮਵੰਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਆਸ ਕਰਦੇ ਹਾਂ ਕਿ ਗੁਰਕੀਰਤ ਸਿੰਘ ਪਨਾਗ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਮਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਸ ਬਿਕਰਮ ਸਿੰਘ ਮਜੀਠੀਆ, ਐਸ ਓ ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜੱਥੇਬੰਦੀ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਪੀ ਗਈ ਹੈ ਉਹ ਉਸ ਤੇ ਖਰਾ ਉਤਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਨਾਜ਼ਰ ਸਿੰਘ ਮੰਡੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਕੁਲਦੀਪ ਸਿੰਘ ਮੁੱਢੜੀਆ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਕੁਲਦੀਪ ਸਿੰਘ ਮਛਰਾਈ, ਡਾ ਅਰਜੁਨ ਸਿੰਘ ਅਮਲੋਹ, ਪਰਮਜੀਤ ਸਿੰਘ ਔਜਲਾ, ਯੂਥ ਆਗੂ ਰੇਸ਼ਮ ਸਿੰਘ ਵਿਰਕ, ਕੰਵਲਜੀਤ ਸਿੰਘ ਗਿੱਲ, ਸਹਿਜ ਸ਼ੇਰਗਿੱਲ, ਗੁਰਜੀਤ ਸਿੰਘ ਕੋਟਲਾ, ਗੁਰਪੰਥ ਸਿੰਘ ਤੂਫਾਨ, ਗੁਰਸੇਵਕ ਸਿੰਘ ਭਾਂਬਰੀ, ਯਸ਼ ਵਰਮਾ, ਲਵਪ੍ਰੀਤ ਸਿੰਘ ਬੁੱਗਾ, ਅੰਗਰੇਜ਼ ਸਿੰਘ ਲਾਡਪੁਰ, ਜਸ਼ਨਪ੍ਰੀਤ ਸਿੰਘ ਸ਼ਾਹਪੁਰ, ਸੋਨੀ ਜਲਾਲਪੁਰ, ਸਹਿਜ ਮੰਡੀ, ਗੁਰਪਾਲ ਸਿੰਘ ਭਗਵਾਨਪੁਰਾ, ਪਲਵਿੰਦਰ ਸਿੰਘ ਸੌਟੀ, ਪ੍ਰਗਟ ਸਿੰਘ ਮਾਜਰੀ, ਪਾਲ ਸਿੰਘ ਖੁੰਮਣਾ, ਚਮਕੌਰ ਸਿੰਘ, ਪ੍ਰਿਥੀਪਾਲ ਸਿੰਘ, ਰਣਬੀਰ ਰਾਣਾ, ਮਨਜੀਤ ਸਿੰਘ ਕੈਂਥ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਫੋਟੋ ਕੈਪਸਨ: ਐਸ ਓ ਆਈ ਮਾਲਵਾ ਜੋਨ 3 ਦੇ ਨਵਨਿਯੁਕਤ ਪ੍ਰਧਾਨ ਗੁਰਕੀਰਤ ਸਿੰਘ ਸਲਾਣਾ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਸਨਮਾਨ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਹਲਕੇ ਦੀ ਲੀਡਰਸ਼ਿਪ।