www.sursaanjh.com > ਚੰਡੀਗੜ੍ਹ/ਹਰਿਆਣਾ > 28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ
ਅਮਲੋਹ ਤੇ ਮੰਡੀਗੌਬਿੰਦਗੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਹੋਣਗੀਆਂ ਭਰਵੀਆਂ ਮੀਟਿੰਗਾਂ
ਅਮਲੋਹ (ਸੁਰ ਸਾਂਝ  ਡੌਟ ਕਾਮ ਬਿਊਰੋ), 26 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸ ਬਿਕਰਮਜੀਤ ਸਿੰਘ ਖਾਲਸਾ ਦਾ 28 ਅਪ੍ਰੈਲ ਨੂੰ ਹਲਕੇ ਅ ਦੇ ਅਮਲੋਹ ਤੇ ਮੰਡੀਗੌਬਿੰਦਗੜ ਸ਼ਹਿਰਾਂ ਅੰਦਰ ਵਰਕਰਾਂ ਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।  ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ 28 ਅਪ੍ਰੈਲ ਨੂੰ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਦੋਵੇਂ ਸ਼ਹਿਰਾਂ ਦਾ ਦੌਰਾ ਕਰਕੇ ਵੱਖ ਵੱਖ ਵਾਰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਹਨਾਂ ਨੂੰ ਲੈ ਕੇ ਅਮਲੋਹ ਤੇ ਮੰਡੀ ਗੌਬਿੰਦਗੜ ਦੇ ਵਾਸੀਆਂ ਵਿੱਚ ਵਧੇਰੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਖਾਲਸਾ ਦੇ ਦੌਰੇ ਨੂੰ ਲੈ ਕੇ ਹਰ ਵਾਰਡ ਵਿੱਚ ਪਹਿਲਾਂ ਹੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। 28 ਅਪ੍ਰੈਲ ਨੂੰ ਅਮਲੋਹ ਸ਼ਹਿਰ ਤੋਂ ਸਵੇਰੇ 9 ਵਜੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।
ਰਾਜੂ ਖੰਨਾ ਨੇ ਅਮਲੋਹ ਤੇ ਮੰਡੀਗੌਬਿੰਦਗੜ ਦੇ ਸਮੁੱਚੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਅਪਣੇ ਵਾਰਡਾਂ ਵਿੱਚ ਹੋਣ ਜਾ ਰਹੀਆਂ ਮੀਟਿੰਗਾਂ ਵਿੱਚ ਵੱਡੀ ਪੱਧਰ ਤੇ ਸ਼ਾਮਿਲ ਹੋ ਕੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਰਨਲ ਕੌਂਸਲ ਮੈਂਬਰ ਜਥੇਦਾਰ ਕੁਲਦੀਪ ਸਿੰਘ ਮਛਰਾਈ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਮੈਂਬਰ ਪੀ ਏ ਸੀ ਭਿੰਦਰ ਸਿੰਘ ਮੰਡੀ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸ਼ਿੰਦਰਪਾਲ ਵਿੱਕੀ ਮਿੱਤਲ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਨੀਟਾ ਸੰਧੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਜਥੇਦਾਰ ਗੁਰਬਖਸ਼ ਸਿੰਘ ਬੈਣਾ, ਕੈਪਟਨ ਰਛਪਾਲ ਸਿੰਘ ਮਛਰਾਏ ਆਦਿ ਮੌਜੂਦ ਸਨ।
ਫੋਟੋ ਕੈਪਨ: ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹਲਕਾ ਅਮਲੋਹ ਅੰਦਰ 28 ਅਪ੍ਰੈਲ ਦੇ ਦੌਰੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸੀਨੀਅਰ ਲੀਡਰਸ਼ਿਪ ਨਾਲ।

Leave a Reply

Your email address will not be published. Required fields are marked *