www.sursaanjh.com > ਚੰਡੀਗੜ੍ਹ/ਹਰਿਆਣਾ > ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਤੇ ਪੁਲਿਸ ਵੱਲੋਂ ਚੈਕਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਤੇ ਪੁਲਿਸ ਵੱਲੋਂ ਚੈਕਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਤੇ ਪੁਲਿਸ ਵੱਲੋਂ ਚੈਕਿੰਗ
ਚੰਡੀਗੜ੍ਹ 29 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਆਉਣ ਵਾਲੀ 1 ਜੂਨ ਨੂੰ ਪੰਜਾਬ ਦੀਆਂ ਤੇਰਾਂ ਲੋਕ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਸੇ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਨਾਲ ਨਾਲ ਲੱਗਦੀਆਂ ਹੱਦਾਂ ਉੱਤੇ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਨੂੰ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਹੱਦ ਪਿੰਡ ਸਿਸਵਾਂ ਮੋਹਾਲੀ ਜ਼ਿਲੇ ਦਾ ਆਖਰੀ ਪਿੰਡ ਹੈ। ਇਥੇ ਵੀ ਪ੍ਰਸ਼ਾਸਨ ਵੱਲੋਂ ਪੁਲੀਸ ਬਲ ਅਤੇ ਭਾਰਤੀ ਫੌਜ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਨਾਕੇ ਤੇ ਤਾਇਨਾਤ ਏ ਐੱਸ ਆਈ ਜਗੀਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੁੱਲਾਂਪੁਰ ਗਰੀਬਦਾਸ ਨੇ ਦੱਸਿਆ ਕਿ ਹਰਿਆਣਾ/ ਹਿਮਾਚਲ ਪ੍ਰਦੇਸ਼ ਤੋਂ ਆਉਣ ਜਾਣ ਵਾਲੀਆਂ ਗੱਡੀਆਂ ਦੀ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਚੈਕਿੰਗ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦਾ ਸ਼ਰਾਰਤੀ ਅਨਸਰ ਪੁਲਿਸ ਦੀ ਪੈਨੀ ਨਜ਼ਰ ਤੋਂ ਬਚ ਨਹੀਂ ਸਕਦਾ, ਇਸ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਇਸ ਨਾਕੇ ਤੇ ਤਾਇਨਾਤ ਰਹਿੰਦੀ ਹੈ ਜੋ ਸਵੇਰੇ ਸ਼ਾਮ ਨਿਗਰਾਨੀ ਕਰਦੀ ਹੈ। ਇਸ ਮੌਕੇ ਪੁਲੀਸ ਵੱਲੋਂ ਗੱਡੀਆਂ ਦੇ ਦਸਤਾਵੇਜ਼ ਵਗੈਰਾ ਦੀ ਵੀ ਜਾਂਚ ਲਾਜ਼ਮੀ ਬਣਾਈ ਗਈ ਹੈ। ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕੋਈ ਵਿਅਕਤੀ ਚੋਣ ਜ਼ਾਬਤੇ ਦੀ ਉਲੰਘਨਾ ਤਾਂ ਨਹੀਂ ਕਰ ਰਿਹਾ। ਇਸ ਤੋਂ ਇਲਾਵਾ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *