ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ”ਪਾਣੀ ਦਾ ਜਿਸਮ” ‘ਤੇ ਰਚਾਇਆ ਜਾ ਰਿਹਾ ਹੈ ਸੰਵਾਦ
ਸਵਪਨ ਫਾਊਂਡੇਸ਼ਨ ਪਟਿਆਲਾ (ਰਜਿ.) ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਮਿਤੀ 06 ਜੁਲਾਈ, 2024 ਨੂੰ ਸਵੇਰੇ 10.00 ਵਜੇ ਪੰਜਾਬ ਕਲਾ ਪਰਿਸ਼ਦ, ਸੈਕਟਰ 16, ਚੰਡੀਗੜ੍ਹ ਵਿਖੇ ਹੋਵੇਗਾ ਇਹ ਸਮਾਗਮ


ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਫਾਰਮਰਜ਼ ਕਮਿਸ਼ਨ, ਜਦਕਿ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਡਾ. ਮਨਮੋਹਨ, ਡਾ. ਯੋਗਰਾਜ ਅਤੇ ਡਾ. ਪ੍ਰਵੀਨ ਕੁਮਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ:
ਸਵਪਨ ਫਾਊਂਡੇਸ਼ਨ ਪਟਿਆਲਾ (ਰਜਿ.) ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਮਿਤੀ 06 ਜੁਲਾਈ, 2024 ਨੂੰ ਸਵੇਰੇ 10.00 ਵਜੇ ਪੰਜਾਬ ਕਲਾ ਪਰਿਸ਼ਦ, ਸੈਕਟਰ 16, ਚੰਡੀਗੜ੍ਹ ਵਿਖੇ ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ”ਪਾਣੀ ਦਾ ਜਿਸਮ” ‘ਤੇ ਸੰਵਾਦ ਰਚਾਇਆ ਜਾ ਰਿਹਾ ਹੈ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਫਾਰਮਰਜ਼ ਕਮਿਸ਼ਨ ਸ਼ਾਮਿਲ ਹੋਣਗੇ, ਜਦਕਿ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਡਾ. ਮਨਮੋਹਨ, ਡਾ. ਯੋਗਰਾਜ ਅਤੇ ਡਾ. ਪ੍ਰਵੀਨ ਕੁਮਾਰ ਸ਼ਾਮਿਲ ਹੋਣਗੇ। ਬਲਵਿੰਦਰ ਚਹਿਲ, ਮਨਪ੍ਰੀਤ ਜਸ ਅਤੇ ਪ੍ਰੀਤਮ ਰੁਪਾਲ ਸੰਵਾਦ ਰਚਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

