ਦੁੱਲਵਾਂ ਖੱਦਰੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਜੁਲਾਈ ਨੂੰ
ਚੰਡੀਗੜ੍ਹ 18 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਅਮਰ ਸ਼ਕਤੀ ਆਈ ਅਤੇ ਗਾਇਨੀ ਕਲੀਨਿਕ ਵੱਲੋਂ ਗ੍ਰਾਮ ਪੰਚਾਇਤ ਦੁੱਲਵਾ ਖੱਦਰੀ ਅਤੇ ਪਿੰਡ ਦੇ ਨੌਜਵਾਨ ਸੋਨੂੰ ਖੱਦਰੀ ਅਤੇ ਕਸ਼ਮੀਰ ਸਿੰਘ ਦੇ ਸਹਿਯੋਗ ਨਾਲ ਪਿੰਡ ਦੁੱਲਆਂ ਖੱਦਰੀ ਜ਼ਿਲ੍ਹਾ ਮੋਹਾਲੀ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਸ਼ਮੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਵੀਰਾਂ ਵੱਲੋਂ ਇਹ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਿਤੀ 21 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਡਾਕਟਰ ਅਦਿਤਿਆ ਸ਼ਰਮਾ ਚੰਡੀਗੜ੍ਹ ਅਤੇ ਡਾਕਟਰ ਚਰਨਜੀਤ ਸਿੰਘ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਇਸ ਕੈਂਪ ਵਿੱਚ ਅੱਖਾਂ ਦੀ ਮੁਫਤ ਦਵਾਈ ਮੁਹੱਈਆ ਕਰਵਾਈ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦਾ ਚਿੱਟੇ ਮੋਤੀਆ ਬਿੰਦ ਦਾ ਆਪਰੇਸ਼ਨ ਮੁਫਤ ਕੀਤਾ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ ਸਰਪੰਚ ,ਕਸ਼ਮੀਰ ਸਿੰਘ ਭਿੰਦਾ, ਪੁਕਾਰ ਸਿੰਘ, ਸੋਨੂ ਖੱਦਰੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ, ਜਿਨ੍ਹਾਂ ਵੱਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੇ ਮਰੀਜ਼ਾਂ ਨੂੰ ਇਸ ਮੁਫਤ ਜਾਂਚ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਲਈ ਅਪੀਲ ਕੀਤੀ ਗਈ ਹੈ।

