ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਬਤੌਰ ਐਸਐਚਓ ਥਾਣਾ ਸਦਰ ਦਾ ਚਾਰਜ ਸੰਭਾਲਿਆ
ਮੋਰਿੰਡਾ 20 ਜੁਲਾਈ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਪੁਲੀਸ ਪ੍ਰਸ਼ਾਸਨ ਵਿੱਚ ਕੀਤੇ ਗਏ ਫੇਰ-ਬਦਲ ਤਹਿਤ ਮੋਰਿੰਡਾ ਸਦਰ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਐਸਐਚਓ ਥਾਣਾ ਸਦਰ ਵਜੋਂ ਚਾਰਜ ਸੰਭਾਲ ਲਿਆ ਹੈ। ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸਮੱਸਿਆ ਦਾ ਜਲਦੀ ਹੱਲ ਕਰਨ ਦੇ ਵੀ ਉਪਰਾਲੇ ਕੀਤੇ ਜਾਣਗੇ।
ਜ਼ਿਲ੍ਹਾ ਪੁਲੀਸ ਮੁਖੀ ਖੁਰਾਣਾ ਦੀ ਅਗਵਾਈ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇਜ਼ੀ ਨਾਲ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇੰਸਪੈਕਟਰ ਗੁਰਪ੍ਰੀਤ ਸਿੰਘ ਪਹਿਲਾਂ ਵੀ ਮੋਰਿੰਡਾ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ।