ਸਾਹਿਤਕਾਰ, ਗਾਇਕ, ਅਦਾਕਾਰ, ਪੱਤਰਕਾਰ ਅਤੇ ਅੰਤਰ-ਰਾਸ਼ਟਰੀ ਸੋਨ ਤਮਗਾ ਜੇਤੂ ਮਾਸਟਰ ਦੌੜਾਕ ਰੋਮੀ ਘੜਾਮਾਂ ਦਾ ਕਰਵਾਇਆ ਜਾ ਰਿਹਾ ਹੈ ਰੂਬਰੂ ਸਮਾਗਮ – ਮਨਮੋਹਨ ਸਿੰਘ ਦਾਊਂ
ਪੰਜਾਬੀ ਸਾਹਿਤ ਸਭਾ ਖਰੜ ਦੀ 6 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋ ਰਹੀ ਮਾਸਿਕ ਇਕੱਤਰਤਾ ਦੌਰਾਨ ਹੋਵੇਗਾ ਇਹ ਰੂਬਰੂ ਸਮਾਗਮ


ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ ਸ. ਜਸਪਾਲ ਸਿੰਘ ਦੇਸੂਵੀ ਪ੍ਰਧਾਨ, ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ) ਮੋਹਾਲੀ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਕਤੂਬਰ:
ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ 6 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਹੋ ਰਹੀ ਹੈ, ਜਿਸ ਵਿੱਚ ਸਾਹਿਤਕਾਰ, ਗਾਇਕ, ਅਦਾਕਾਰ, ਪੱਤਰਕਾਰ ਅਤੇ ਅੰਤਰ-ਰਾਸ਼ਟਰੀ ਸੋਨ ਤਮਗਾ ਜੇਤੂ ਮਾਸਟਰ ਦੌੜਾਕ ਰੋਮੀ ਘੜਾਮਾਂ ਦਾ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਭਾ ਦੇ ਸਰਪ੍ਰਸਤ ਮਨਮੋਹਨ ਸਿੰਘ ਦਾਊਂ, ਪ੍ਰਧਾਨ ਜਸਪਾਲ ਜੱਸੀ ਅਤੇ ਜਨਰਲ ਸਕੱਤਰ ਸਤਵਿੰਦਰ ਮੜੌਲਵੀ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਉੱਘੇ ਸੂਫੀ ਸ਼ਾਇਰ ਸ. ਜਸਪਾਲ ਸਿੰਘ ਦੇਸੂਵੀ, ਪ੍ਰਧਾਨ, ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ) ਮੋਹਾਲੀ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਹੈ।

