ਯੂਥ ਆਗੂ ਭੁਪਿੰਦਰ ਸਿੰਘ ਬਣਿਆ ਖੈਰਪੁਰ ਦਾ ਸਰਪੰਚ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ:
ਪਿੰਡ ਖੈਰਪੁਰ ਵਿਖੇ ਵੀ ਕਾਫੀ ਕਸ਼ਮਕਸ਼ ਤੋਂ ਬਾਅਦ ਆਖੀਰ ਯੂਥ ਆਗੂ ਭੁਪਿੰਦਰ ਸਿੰਘ ਜੋਗਾ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ। ਜ਼ਿਕਰਯੋਗ ਹੈ ਕਿ ਸਰਪੰਚੀ ਲਈ ਭੁਪਿੰਦਰ ਸਿੰਘ ਜੋਗਾ ਤੋਂ ਇਲਾਵਾ ਜਗਤਾਰ ਸਿੰਘ ਵੀ ਚੋਣ ਮੈਦਾਨ ਵਿੱਚ ਡਟ ਗਏ ਸਨ। ਪਿੰਡ ਦੇ ਪਤਵੰਤੇ ਸੱਜਣਾਂ ਨੇ ਸਰਬਸੰਮਤੀ ਲਈ ਅਹਿਮ ਰੋਲ ਨਿਭਾਇਆ।
ਜ਼ਿਕਰਯੋਗ ਹੈ ਕਿ ਅੱਜ ਜਗਤਾਰ ਸਿੰਘ ਨੇ ਉਮੀਦਵਾਰ ਵਜੋਂ ਆਪਣਾ ਨਾਮ ਵਾਪਸ ਲਿਆ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਜੋਗਾ ਦਾ ਸਰਬਸੰਮਤੀ ਵਜੋਂ ਸਰਪੰਚ ਬਣਨ ਲਈ ਰਾਹ ਪੱਧਰਾ ਹੋ ਗਿਆ। ਇਸ ਖਬਰ ਨਾਲ ਸਮੁੱਚੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਪਿੰਡ ਦੀ ਭਲਾਈ ਅਤੇ ਵਿਕਾਸ ਕਾਰਜਾਂ ਲਈ ਸਮਰਪਿਤ ਰਹਿਣਗੇ। ਉਹਨਾਂ ਪਿੰਡ ਵਿੱਚ ਲੋਕਾਂ ਨੂੰ ਇਸੇ ਤਰ੍ਹਾਂ ਏਕਤਾ ਨਾਲ ਪਿੰਡ ਦੇ ਬਾਕੀ ਸਮਾਜਿਕ ਕੰਮਾਂ ਅਤੇ ਹੋਰ ਕਾਰਜਾਂ ਲਈ ਸਹਿਯੋਗ ਕਰਨ ਲਈ ਅਪੀਲ ਵੀ ਕੀਤੀ।