ਕਾਲਜ ਦੇ ਵਿਦਿਆਰਥੀਆਂ ਨੇ ਦੇਖਿਆ ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 8 ਅਕਤੂਬਰ:
ਡੀ.ਏ.ਵੀ ਕਾਲਜ ਸੈਕਟਰ 10 ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਭਾ ਦੇ ਵਿਦਿਆਰਥੀਆਂ ਨੂੰ ਡਾ. ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ (ਸਿਸਵਾਂ) ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਡਾ. ਦੀਵਾਨ ਸਿੰਘ ਕਾਲੇਪਾਣੀ ਦੀ ਜੀਵਨ ਯਾਤਰਾ ਸਾਹਿਤਕ ਯੋਗਦਾਨ ਤੇ ਅਜ਼ਾਦੀ ਸੰਘਰਸ਼ ਵਿੱਚ ਨਿਭਾਈ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਪ੍ਰੀਤਲੜੀ ਮੈਗਜ਼ੀਨ ਦੇ ਐਡੀਟਰ ਪੂਨਮ ਸਿੰਘ ਤੇ ਰੱਤੀ ਕੰਤ ਸਿੰਘ ਵੀ ਮੌਜੂਦ ਸਨ। ਪੂਨਮ ਸਿੰਘ ਨੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ ਜੀਵਨ ਨਾਲ ਜੁੜੀਆਂ ਅਨੇਕਾਂ ਯਾਦਾਂ ਨੂੰ ਇਸ ਮੌਕੇ ਸਾਂਝਾ ਕੀਤਾ। ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਦੀਪ ਨੇ ਡਾ. ਕਾਲੇਪਾਣੀ ਦੀ ਕਵਿਤਾ ਵਿੱਚ ਸਮਾਜਿਕ ਸਰੋਕਾਰਾਂ ਬਾਰੇ ਰੋਸ਼ਨੀ ਪਾਈ। ਇਸ ਵਿਚਾਰ ਚਰਚਾ ਵਿੱਚ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ, ਡਾ.ਹਰਜੀਤ ਸਿੰਘ, ਡਾ. ਰਮਾ ਕੁਮਾਰੀ, ਡਾ. ਪਵਨਦੀਪ ਕੌਰ, ਡਾ.ਮਨਮੋਹਨ ਕੌਰ, ਡਾ. ਬਲਵਿੰਦਰ ਬੱਲੀ ਅਤੇ ਡਾ. ਜਸਪ੍ਰੀਤ ਕੌਰ ਵੀ ਹਾਜ਼ਰ ਰਹੇ।