www.sursaanjh.com > ਸਿੱਖਿਆ > ਰਤਵਾੜਾ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਰਤਵਾੜਾ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਰਤਵਾੜਾ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ:
ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕਲੂ, ਰਤਵਾੜਾ ਸਾਹਿਬ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਬੱਚਿਆਂ ਵਿੱਚ ਦਸਤਾਰ ਦੇ ਪਿਆਰ, ਸਤਿਕਾਰ ਅਤੇ ਅਹਿਮੀਅਤ ਨੂੰ ਵਧਾਉਣ ਲਈ ਕਰਵਾਇਆ ਗਿਆ। ਇਹ ਮੁਕਾਬਲਾ ਨੌਵੀ ਜਮਾਤ ਤੱ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੁਕਾਬਲੇ ਵਿੱਚ ਲਗਭਗ 70 ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲਾ ਚਾਰ ਗਰੁੱਪਾਂ ਵਿੱਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜਮਾਤ ਦੇ ਵਿਦਿਆਰਥੀ ਗੁਰਵੀਰ ਸਿੰਘ, ਦਸਵੀਂ ਜਮਾਤ ਦੇ ਅਰਸ਼ਦੀਪ ਸਿੰਘ, ਗਿਆਰਵੀਂ ਜਮਾਤ ਦੇ ਸਹਿਜਦੀਪ ਸਿੰਘ ਅਤੇ ਬਾਰਵੀਂ ਜਮਾਤ ਦੇ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨੌਵੀ ਜਮਾਤ ਦੇ ਵਿਦਿਆਰਥੀ ਏਕਮਜੀਤ ਸਿੰਘ ਨੂੰ ਕਨਸੋਲੇਸ਼ਨ ਪ੍ਰਾਇਜ਼ ਦਿੱਤਾ ਗਿਆ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਤਗਮੇ ਦਿੱਤੇ ਗਏ।
ਇਸ ਮੌਕੇ ਹੈੱਡ ਮਿਸਟਰੈਸ ਵਾਇਸ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਵੀ ਮੌਜੂਦ ਸਨ। ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਦਸਤਾਰ ਦਾ ਸਤਿਕਾਰ ਕਰਨ ਲਈ ਪ੍ਰਪੇਰਿਤ ਕੀਤਾ।
ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਜੀ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦਸਤਾਰ ਦਾ ਸਤਿਕਾਰ ਕਾਇਮ ਰੱਖਣ ਲਈ ਆਸ਼ੀਰਵਾਦ ਦਿੱਤਾ ਅਤੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਉਣ ਲਈ ਕਿਹਾ।

Leave a Reply

Your email address will not be published. Required fields are marked *