ਸਮਾਜ ਸੇਵੀ ਰਵੀ ਸ਼ਰਮਾ ਨੇ ਪੱਤਰਕਾਰ ਭਾਈਚਾਰੇ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਇਲਾਕੇ ਦੀਆਂ ਸਮੱਸਿਆਂਵਾਂ ਨੂੰ ਪੱਤਰਕਾਰ ਉਜਾਗਰ ਕਰਨਗੇ ਤਾਂ ਹੀ ਹੋਵੇਗਾ ਕੋਈ ਹੱਲ – ਰਵੀ ਸ਼ਰਮਾ
ਚੰਡੀਗੜ੍ਹ 29 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਸਮਾਜ ਸੇਵੀ, ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ ਦੇ ਸੰਚਾਲਕ ਸ੍ਰੀ ਰਵੀ ਸ਼ਰਮਾ ਵੱਲੋਂ ਇਲਾਕੇ ਦੇ ਪੱਤਰਕਾਰ ਭਾਈਚਾਰੇ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਬਿਨਾਂ ਕਿਸੇ ਸ਼ੋਰ- ਸ਼ਰਾਬੇ ਅਤੇ ਪ੍ਰਦੂਸ਼ਣ ਰਹਿਤ ਮੁੱਲਾਂਪੁਰ ਤੋਂ ਰਤਵਾੜਾ ਸਾਹਿਬ ਰੋਡ ‘ਤੇ ਸਥਿਤ ਆਪਣੇ ਨਿੱਜੀ ਦਫਤਰ ਵਿਖੇ ਆਪਣੇ ਸਟਾਫ ਸਮੇਤ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਪ੍ਰੈਸ ਕਲੱਬਾਂ ਕੁਰਾਲੀ, ਨਵਾਂ ਗ੍ਰਾਓਂ, ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਅਤੇ ਮਾਜਰੀ ਦੇ ਨਾਮਵਰ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਰਵੀ ਸ਼ਰਮਾ ਵੱਲੋਂ ਉਨ੍ਹਾਂ ਨਾਲ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਰਵੀ ਸ਼ਰਮਾ ਵੱਲੋਂ ਸਾਰੇ ਪੱਤਰਕਾਰ ਭਾਈਚਾਰੇ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਰਵੀ ਸ਼ਰਮਾ ਨੇ ਕਿਹਾ ਕਿ ਜੇਕਰ ਇਲਾਕੇ ਦੀਆਂ ਸਮੱਸਿਆਂਵਾਂ ਨੂੰ ਪੱਤਰਕਾਰ ਉਜਾਗਰ ਕਰਨਗੇ ਤਾਂ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।
ਉਨ੍ਹਾਂ ਮੁੱਲਾਂਪੁਰ ਗਰੀਬਦਾਸ ਦੀਆਂ ਟੁੱਟੀਆਂ ਸੜਕਾਂ, ਬੱਸ ਸਟੈਂਡ ਦੀ ਸਮੱਸਿਆ, ਬਾਜ਼ਾਰ ਵਿੱਚ ਬਾਥਰੂਮ ਦੀ ਸਮੱਸਿਆ ਤੋਂ ਇਲਾਵਾ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸਕਲਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਇਨ੍ਹਾਂ ਮਾਮਲਿਆਂ ਨੂੰ ਉਜਾਗਰ ਕਰਨ ਲਈ ਵੀ ਕਿਹਾ ਗਿਆ।
ਵੱਖ ਵੱਖ ਪ੍ਰੈਸ ਕਲੱਬਾਂ ਤੋਂ ਪੁੱਜੇ ਪੱਤਰਕਾਰਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੀਆਂ ਅਤੇ ਮੁੱਲਾਂਪੁਰ ਗਰੀਬਦਾਸ ਦੀ ਇਨ੍ਹਾਂ ਸਮੱਸਿਆਵਾਂ ਸਬੰਧੀ ਪ੍ਰਸ਼ਾਸਨ ਨੂੰ ਵੱਖ ਵੱਖ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਜਾਣੂੰ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਅਤੇ ਸ੍ਰੀ ਰਵੀ ਸ਼ਰਮਾ ਵੱਲੋਂ ਇਲਾਕੇ ਦੇ ਲੋਕਾਂ ਨੂੰ ਗਰੀਨ ਦਿਵਾਲੀ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਦਾਸ ਐਸੋਸੀਏਟ ਦੇ ਸਮੂਹ ਸਟਾਫ ਤੋਂ ਇਲਾਵਾ ਪਿੰਡ ਦੇ ਮੋਹਤਬਰ ਵੀ ਹਾਜ਼ਰ ਸੀ।