www.sursaanjh.com > ਚੰਡੀਗੜ੍ਹ/ਹਰਿਆਣਾ > ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਮੋਰਿੰਡਾ 5 ਨਵੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ):
ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਹਵਨ ਕੀਤਾ ਗਿਆ, ਸ੍ਰੀ ਵਿਸ਼ਵਕਰਮਾ ਪੁਰਾਣ ਦੇ ਪਾਠ ਦੇ ਭੋਗ ਪਾਉਣ ਉਪਰੰਤ ਆਰਤੀ ਕੀਤੀ ਗਈ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਪਾਪੂਲਰ ਨੇ ਦੱਸਿਆ ਕਿ ਇਸ ਮੌਕੇ ਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਤੇ ਐਸਡੀਐਮ ਸੁਖਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਹਨਾਂ ਦੇ ਨਾਲ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ ਪੀ ਰਾਣਾ ਅਤੇ ਮਾਰਕੀਟ ਕਮੇਟੀ ਸ਼੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਤੇ ਸੀਨੀਅਰ ਆਪ ਆਗੂ ਬੀਰ ਦਵਿੰਦਰ ਸਿੰਘ ਨੱਤ ਬੱਲਾਂ, ਪਰਮਿੰਦਰ ਸਿੰਘ ਖਟੜਾ ਤੇ ਸ਼੍ਰੀ ਚੰਦ ਵੀ ਸ਼ਾਮਿਲ ਸਨ।
ਇਸ ਮੌਕੇ ‘ਤੇ ਬੋਲਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ।
ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ।ਇਸ ਮੌਕੇ ਤੇ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਨੇ ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਸੰਸਾਰ ਵਿੱਚ ਜਿੰਨੀ ਵੀ ਸ੍ਰਿਸ਼ਟੀ ਦੀ ਸਾਜਨਾ ਕੀਤੀ ਗਈ ਹੈ, ਉਹ ਭਗਵਾਨ ਸ਼੍ਰੀ ਵਿਸ਼ਵਕਰਮਾ ਦੇ ਕਰ ਕਲਮਾ ਦੁਆਰਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਉਸਦੇ ਵੰਸ਼ਜਾਂ ਵੱਲੋਂ ਪੰਜਾਬ ਸੂਬੇ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਤੇ ਸ਼੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਵਿਸ਼ਕਰਮਾ ਭਵਨ ਲਈ ਸੋਲਰ ਪਲਾਂਟ ਲਗਾਉਣ ਦੀ ਮੰਗ ਕੀਤੀ ਗਈ, ਜਿਸ ਤੇ ਉਹਨਾਂ ਸਭਾ ਨੂੰ ਸੋਲਰ ਪਲਾਂਟ ਲਗਾਉਣ ਦਾ ਭਰੋਸਾ ਦਿੱਤਾ ਅਤੇ ਇਸ ਦਾ ਐਸਟੀਮੇਟ ਹਲਕਾ ਵਿਧਾਇਕ ਕੋਲ ਪਹੁੰਚਾਉਣ ਲਈ ਕਿਹਾ। ਸਭਾ ਵੱਲੋਂ ਸਰਦਾਰ ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਸ੍ਰੀ ਵਿਜੇ ਸ਼ਰਮਾ ਟਿੰਕੂ, ਠੇਕੇਦਾਰ ਅਜੇ ਕੁਮਾਰ ਰਿੰਕੂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਓ.ਬੀ.ਸੀ. ਦੇ ਆਗੂ ਬਲਵਿੰਦਰ ਸਿੰਘ ਮੁਲਤਾਨੀ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਮੌਕੇ ‘ਤੇ ਸਭਾ ਦੇ ਪ੍ਰਧਾਨ ਹਰਮੀਤ ਸਿੰਘ ਸੱਲ੍ਹ , ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਅੰਮ੍ਰਿਤਪਾਲ ਸਿੰਘ ਖਟੜਾ, ਵਰਿੰਦਰ ਸਿੰਘ, ਡਾਕਟਰ ਨਿਰਮਲ ਧੀਮਾਨ, ਪਵਨ ਧੀਮਾਨ , ਵਿਕਰਮ ਬਹਾਦਰ, ਗਿਆਨੀ ਤਜਿੰਦਰ ਸਿੰਘ, ਰਜਿੰਦਰ ਸਿੰਘ, ਅਮਰੀਕ ਸਿੰਘ ਨਿਊ ਸਟਾਰ, ਅਮਰ ਸਿੰਘ ਲੋਟੇ, ਸੁਪਿੰਦਰ ਸਿੰਘ ਪਨੇਸਰ, ਜਸਵਿੰਦਰ ਸਿੰਘ ਮੁੰਡੇ, ਸਤਵਿੰਦਰ ਸਿੰਘ, ਅਵਤਾਰ ਸਿੰਘ ਏਐਸ, ਪ੍ਰੇਮ ਸਿੰਘ,
ਐਡਵੋਕੇਟ ਵਰਿੰਦਰ ਧੀਮਾਨ, ਨਰਿੰਦਰ ਸਿੰਘ, ਸਰਪ੍ਰਸਤ ਗੁਰਿੰਦਰ ਸਿੰਘ, ਵਾਈਸ ਪ੍ਰਧਾਨ ਹਰਜੀਤ ਸਿੰਘ ਸੱਲ੍ਹ, ਸਤਵਿੰਦਰ ਸਿੰਘ, ਜਸਵਿੰਦਰ ਸਿੰਘ ਕਲਸੀ, ਕੁਲਬੀਰ ਸਿੰਘ ਸੋਨੂ ਸਰਪਰਸਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਜਗਜੀਤ ਸਿੰਘ ਰੀਹਲ, ਅਵਤਾਰ ਸਿੰਘ ਏ ਐਸ ਮਕੈਨੀਕਲ ਵਾਲੇ, ਗੁਰਚਰਨ ਸਿੰਘ ਸੱਲ੍ਹ, ਗੁਰਚਰਨਜੀਤ ਸਿੰਘ (ਰਾਜਾ), ਨਰਿੰਦਰ ਸਿੰਘ ਹਰਮਨ ਹਾਰਡਵੇਅਰ ਵਾਲੇ, ਦਲਜੀਤ ਸਿੰਘ ਬਿੱਟੂ, ਅਵਤਾਰ ਸਿੰਘ ਰੀਹਲ, ਚਰਨਜੀਤ ਸਿੰਘ , ਭੁਪਿੰਦਰ ਸਿੰਘ, ਰਜਿੰਦਰ ਸਿੰਘ ਘਟੌੜੇ, ਹਰੀ ਪਾਲ, ਨਵਦੀਪ ਸਿੰਘ ਟੋਨੀ, ਮਨਜੀਤ ਕੌਰ, ਅਮ੍ਰਿਤਪਾਲ ਕੌਰ ਨਾਗਰਾ, ਹਰਬੰਸ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਬਾਠ, ਸਮੇਤ ਵੱਡੀ ਗਿਣਤੀ ਵਿੱਚ ਸਭਾ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾ ਹਾਜ਼ਰ ਸਨ।

Leave a Reply

Your email address will not be published. Required fields are marked *